ਪੈਟ੍ਰੋਲ ਤੇ ਡੀਜ਼ਲ ਦੀ ਕੋਈ ਕਮੀ ਨਹੀਂ, ਲੋਕਾਂ ’ਚ ਝੂਠੀ ਅਫਵਾਹ ਉਡੀ : ਪੰਪ ਮਾਲਕ
ਜੈਂਤੀਪੁਰ, 26 ਮਾਰਚ ( ਭੁਪਿੰਦਰ ਸਿੰਘ ਗਿੱਲ)- ਈਰਾਨ-ਇਜ਼ਰਾਈਲ ਜੰਗ ਦੇ ਚੱਲਦਿਆਂ ਲੋਕਾਂ 'ਚ ਗੈਸ ਅਤੇ ਪੈਟਰੋਲ-ਡੀਜ਼ਲ ਦੀ ਕਿੱਲਤ ਹੋਣ ਦੀਆਂ ਅਫ਼ਵਾਹਾਂ ਦਾ ਦੌਰ ਜਾਰੀ ਹੈ। ਜਿਸ ਨੂੰ ਲੈ ਕੇ ਅੱਜ ਬਾਅਦ ਦੁਪਹਿਰ ਤੋਂ ਹੀ ਅੰਮ੍ਰਿਤਸਰ ਦੇ ਨਾਲ ਲੱਗਦੇ ਕਸਬਿਆਂ ਦੇ ਪੈਟਰੋਲ ਪੰਪਾਂ 'ਤੇ ਲੋਕਾਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਲੱਗ ਗਈਆਂ। ਲੋਕਾਂ ਵਲੋਂ ਇਕਦਮ ਬੇਲੋੜੀ ਅਤੇ ਵਾਧੂ ਖਰੀਦਦਾਰੀ ਕਰਨ ਕਾਰਨ ਪੈਟਰੋਲ ਪੰਪਾਂ 'ਤੇ ਪੈਟਰੋਲ-ਡੀਜ਼ਲ ਦਾ ਸਟਾਕ ਕੁਝ ਹੀ ਸਮੇਂ ਵਿਚ ਖਤਮ ਹੋ ਗਿਆ। ਜਿਸ ਕਾਰਨ ਸ਼ਹਿਰ ਦੇ ਜ਼ਿਆਦਾਤਰ ਪੈਟਰੋਲ ਪੰਪ ਮਾਲਕਾਂ ਨੂੰ ਆਪਣੇ ਪੰਪਾਂ 'ਤੇ ਪੈਟਰੋਲ ਅਤੇ ਡੀਜ਼ਲ ਖਤਮ ਹੋਣ ਦੇ ਬੋਰਡ ਲਿਖ ਕੇ ਲਾਉਣ ਲਈ ਮਜਬੂਰ ਹੋਣਾ ਪਿਆ।
ਇਸ ਸਮੇਂ ਹਲਕਾ ਮਜੀਠਾ ਦੇ ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਸੀ ਕਿ ਪੈਟਰੋਲ ਅਤੇ ਡੀਜ਼ਲ ਦੀ ਕਿਸੇ ਤਰ੍ਹਾਂ ਦੀ ਕੋਈ ਵੀ ਕਿੱਲਤ ਨਹੀਂ ਅਤੇ ਤੇਲ ਕੰਪਨੀਆਂ ਵਲੋਂ ਰੋਜ਼ਾਨਾ ਦੀ ਤਰ੍ਹਾਂ ਲੋੜ ਅਨੁਸਾਰ ਪੈਟਰੋਲ ਪੰਪਾਂ ਨੂੰ ਸਪਲਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਐਵੇਂ ਅਫਵਾਹਾਂ ਵਿਚ ਨਾ ਆਉਣ।
;
;
;
;
;
;
;
;