JALANDHAR WEATHER

ਕਿਸਾਨ ਘਰੋਂ 20 ਤੋਲੇ ਸੋਨੇ ਦੇ ਗਹਿਣੇ ਸਮੇਤ 4 ਲੱਖ ਨਕਦੀ ਚੋਰੀ

ਕਲਾਨੌਰ (ਬਟਾਲਾ), 27 ਮਾਰਚ (ਪੁਰੇਵਾਲ) - ਬਲਾਕ ਦੇ ਸਰਹੱਦੀ ਪਿੰਡ 'ਚ ਬੀਤੀ ਰਾਤ ਚੋਰਾਂ ਵੱਲੋਂ ਇਕ ਕਿਸਾਨ ਦੇ ਘਰ ਚੋਂ 20 ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਸਮੇਤ 4 ਲੱਖ ਨਕਦੀ ਚੋਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰ ਵਲੋਂ ਘਟਨਾ ਦੀ ਜਾਣਕਾਰੀ ਤੁਰੰਤ ਪੁਲਿਸ ਹੈਲਪਲਾਈਨ 'ਤੇ ਦਿੱਤੀ ਅਤੇ ਪੁਲਿਸ ਵਲੋਂ ਮੌਕਾ ਵੇਖਿਆ ਗਿਆ। ਜਾਣਕਾਰੀ ਸਾਂਝੀ ਕਰਦਿਆਂ ਪਿੰਡ ਅਲਾਵਲਪੁਰ ਵਾਸੀ ਗਵਰਨਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਘਰ ਵਿਚ ਸੁੱਤਾ ਹੋਇਆ ਸੀ ਕਿ ਜਦੋਂ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਸਵੇਰੇ ਸਵੱਖਤੇ ਉੱਠਿਆ ਤਾਂ ਉਸ ਨੇ ਵੇਖਿਆ ਕਿ ਸਟੋਰ ਵਾਲੇ ਕਮਰੇ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਅੰਦਰ ਅਲਮਾਰੀ ਦਾ ਸਾਮਾਨ ਖਿਲਰਿਆ ਹੋਇਆ ਸੀ ਅਤੇ ਜਦੋਂ ਉਨ੍ਹਾਂ ਵੇਖਿਆ ਤਾਂ 20 ਤੋਲੇ ਦੇ ਕਰੀਬ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ 4 ਲੱਖ ਰੁਪਏ ਦੇ ਕਰੀਬ ਨਗਦੀ ਗਾਇਬ ਸੀ। ਪਰਿਵਾਰ ਵਲੋਂ ਪੁਲਿਸ ਹੈਲਪ ਲਾਈਨ 'ਤੇ ਸੂਚਨਾ ਦੇਣ ਉਪਰੰਤ ਪੁਲਿਸ ਨੇ ਮੌਕਾ ਵੇਖਿਆ। ਪਰਿਵਾਰ ਨੇ ਪੁਲਿਸ ਕੋਲੋਂ ਚੋਰਾਂ ਦੀ ਭਾਲ ਕਰਨ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ