JALANDHAR WEATHER

ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ

ਸੰਗਰੂਰ, 28 ਮਾਰਚ (ਧੀਰਜ ਪਸੌਰੀਆ )-ਸਿਹਤ ਸੇਵਾਵਾਂ ਨੂੰ ਲੋਕਾਂ ਦੇ ਦਰਵਾਜ਼ੇ ਤਕ ਪਹੁੰਚਾਉਣ ਦੇ ਉਦੇਸ਼ ਨਾਲ ਅੱਜ ਸੰਗਰੂਰ ਸ਼ਹਿਰ ਦੇ ਮੈਗਜ਼ੀਨ ਮੁਹੱਲਾ ਵਿਖੇ ਪੁਰਾਣੇ ਡੀ.ਓ. ਦਫ਼ਤਰ ਦੇ ਨਾਲ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਕੀਤਾ ਗਿਆ। ਵਿਧਾਇਕਾ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਨੂੰ ਮੁਫ਼ਤ ਅਤੇ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਨੇੜੇ ਹੀ ਮੁਫ਼ਤ ਇਲਾਜ, ਦਵਾਈਆਂ ਅਤੇ ਜ਼ਰੂਰੀ ਜਾਂਚਾਂ ਦੀ ਸਹੂਲਤ ਮੁਹੱਈਆ ਕਰਵਾ ਰਹੇ ਹਨ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵੇਂ ਬਚ ਰਹੇ ਹਨ।

ਉਨ੍ਹਾਂ ਹੋਰ ਕਿਹਾ ਕਿ ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਮੈਗਜ਼ੀਨ ਮੁਹੱਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਹੁਣ ਉਨ੍ਹਾਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਲਈ ਦੂਰ ਦੇ ਹਸਪਤਾਲਾਂ ਦਾ ਰੁਖ਼ ਨਹੀਂ ਕਰਨਾ ਪਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕਲੀਨਿਕਾਂ ’ਚ ਤਜਰਬੇਕਾਰ ਡਾਕਟਰਾਂ ਅਤੇ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਮਿਲ ਸਕਣ। ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ’ਚ ਇਨਕਲਾਬੀ ਬਦਲਾਅ ਲਿਆਉਣ ਲਈ ਵਚਨਬੱਧ ਹੈ ਅਤੇ ਆਮ ਆਦਮੀ ਕਲੀਨਿਕ ਇਸ ਦਿਸ਼ਾ ’ਚ ਇਕ ਮਹੱਤਵਪੂਰਨ ਕਦਮ ਸਾਬਤ ਹੋ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲੀਨਿਕਾਂ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ