JALANDHAR WEATHER

ਮਾਰਚ ਦੇ ਅਖੀਰ ‘ਚ ਬੇਮੌਸਮੀ ਬਾਰਿਸ਼ ਮੁੜ ਸ਼ੁਰੂ, ਕਿਸਾਨਾਂ ਨੂੰ ਕਣਕ ਦੀ ਫਸਲ ਖਰਾਬ ਹੋਣ ਦਾ ਡਰ

ਅਜਨਾਲਾ (ਅੰਮ੍ਰਿਤਸਰ), 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) – ਮਾਰਚ ਮਹੀਨੇ ਦੇ ਅਖੀਰ ਵਿਚ ਇਕ ਵਾਰ ਫਿਰ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰਨਾਂ ਸ਼ੁਰੂ ਕਰ ਦਿੱਤਾ ਹੈ। ਸੋਨੇ ਵਰਗੀ ਪੱਕੀ ਕਣਕ ਦੀ ਫ਼ਸਲ ‘ਤੇ ਇਹ ਮੀਂਹ ਕਹਿਰ ਬਣ ਕੇ ਟੁੱਟਿਆ ਹੈ, ਜਿਸ ਨਾਲ ਕਿਸਾਨ ਵਰਗ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਪਿਛਲੇ ਦਿਨਾਂ ਦੌਰਾਨ ਹੋਈ ਅਚਾਨਕ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਕਈ ਥਾਵਾਂ ‘ਤੇ ਕਣਕ ਦੀ ਫਸਲ ਥੱਲੇ ਲੇਟ ਗਈ ਸੀ ਤੇ ਹੁਣ ਸ਼ੁਰੂ ਹੋਈ ਬਾਰਿਸ਼ ਕਾਰਨ ਖੇਤਾਂ ਵਿਚ ਪਾਣੀ ਖੜ੍ਹ ਜਾਣ ਕਾਰਨ ਫਸਲ ਦੀ ਗੁਣਵੱਤਾ ‘ਤੇ ਵੀ ਅਸਰ ਪੈਣ ਦਾ ਡਰ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਬਾਰਿਸ਼ ਹੋਰ ਜਿਆਦਾ ਹੋ ਜਾਂਦੀ ਹੈ ਤਾਂ ਕਣਕ ਦਾ ਭਾਰੀ ਨੁਕਸਾਨ ਹੋਣ ਦਾ ਡਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ