ਗਗਨਦੀਪ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਵਲੋਂ 4 ਅਪ੍ਰੈਲ ਨੂੰ ਦਿੱਤਾ ਜਾਵੇਗਾ ਧਰਨਾ- ਸੁਨੀਲ ਜਾਖੜ
ਅੰਮ੍ਰਿਤਸਰ 30 ਮਾਰਚ (ਹਰਮਿੰਦਰ ਸਿੰਘ)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਗੁਦਾਮ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਵਲੋਂ 4 ਅਪ੍ਰੈਲ ਨੂੰ ਧਰਨਾ ਦਿੱਤਾ ਜਾਵੇਗਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਰੰਧਾਵਾ ਪਰਿਵਾਰ ਨੂੰ ਇਨਸਾਫ ਦਿਵਾਉਣ ਦੇ ਮਾਮਲੇ ’ਚ ਕਾਂਗਰਸ ਭੱਜ ਗਈ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਰੰਧਾਵਾ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਸੀ ਪਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਇਸ ਮਾਮਲੇ ਤੋਂ ਭੱਜ ਗਏ ਹਨ। ਉਹਨਾਂ ਕਿਹਾ ਕਿ ਭਾਜਪਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਵਿਧਾਇਕਾਂ ਨਾਲ ਵੀ ਸੰਪਰਕ ਕੀਤਾ ਜਾਵੇਗਾ।
;
;
;
;
;
;
;