ਸੜਕ ਹਾਦਸੇ 'ਚ ਕਾਂਗਰਸ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਨਾ ਤੇ ਡਰਾਈਵਰ ਦੀ ਮੌਤ
ਤਲਵੰਡੀ ਸਾਬੋ ,2 ਅਪ੍ਰੈਲ (ਰਣਜੀਤ ਸਿੰਘ ਰਾਜੂ) - ਅੱਜ ਸੋਨੀਪਤ ਕੋਲ ਸੜਕ ਹਾਦਸੇ ਦਾ ਸ਼ਿਕਾਰ ਹੋਏ ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਨਾ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਨੀਪਤ ਦੇ ਜਖੌਲੀ ਟੋਲ ਕੋਲ ਜਟਾਨਾ ਦੀ ਗੱਡੀ ਦਾ ਟਾਇਰ ਪੰਕਚਰ ਹੋ ਗਿਆ ਜਦੋਂ ਉਹ ਪੈਂਚਰ ਲਗਵਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਮੌਕੇਵ 'ਤੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ । ਜਟਾਨਾ ਅਤੇ ਉਸ ਦੇ ਡਰਾਈਵਰ ਪਰਮਿੰਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ ਉਨ੍ਹਾਂ ਦੇ ਨਾਲ ਤਾਇਨਾਤ ਪੰਜਾਬ ਪੁਲਿਸ ਦੇ ਗੰਨਮੈਨ ਕਰਨਦੀਪ ਦੇ ਕਾਫੀ ਸੱਟਾਂ ਲੱਗੀਆਂ ਹਨ , ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਕਾਂਗਰਸ ਟਿਕਟ 'ਤੇ 2 ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਅਤੇ ਕਾਂਗਰਸ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਰਹਿ ਚੁੱਕੇ ਜਟਾਨਾ ਦੀ ਮੌਤ ਨਾਲ ਨਾ ਕੇਵਲ ਕਾਂਗਰਸੀ ਸਫਾਂ ਸਗੋਂ ਹਲਕਾ ਤਲਵੰਡੀ ਸਾਬੋ 'ਚ ਸੋਗ ਦੀ ਲਹਿਰ ਦੌੜ ਗਈ ਹੈ।
;
;
;
;
;
;
;
;