JALANDHAR WEATHER

ਖੇਤੀਬਾੜੀ ਮੰਤਰੀ ਨੇ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਦੇ ਪਿੰਡ ਚੰਨੂ ਵਿਖੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਦੇਰੀ ਤੋਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੀ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਇਸ ਨੁਕਸਾਨ ਨੂੰ ਲੈ ਕੇ ਪੂਰੀ ਤਰ੍ਹਾਂ ਫਿਕਰਮੰਦ ਹੈ ਅਤੇ ਜਲਦ ਹੀ ਗਿਰਦਾਵਰੀ ਦਾ ਕੰਮ ਮੁਕੰਮਲ ਕਰਵਾ ਕੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ ਤਹਿਸੀਲਦਾਰ ਰੁਪਿੰਦਰ ਕੌਰ, ਪਟਵਾਰੀ ਪਰਮਿੰਦਰ ਸਿੰਘ, ਅਮਨਦੀਪ ਅਮਨਾ, ਰਾਜਾ ਸਿੰਘ ਚੰਨੂੰ, ਕਿਰਨਪਾਲ ਸਿੰਘ, ਜਸਕਰਨ ਸਿੰਘ ਜੱਸਾ, ਗੁਰਜੀਤ ਸਿੰਘ, ਡਾ. ਬਲਜਿੰਦਰ ਸਿੰਘ, ਗੁਰਸੇਵਕ ਸਿੰਘ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ