JALANDHAR WEATHER

ਅਣ-ਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਕਪੂਰਥਲਾ, 6 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)- ਢਿੱਲਵਾਂ-ਨਡਾਲਾ ਰੋਡ ’ਤੇ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਅਣ-ਪਛਾਤੇ ਵਾਹਨ ਨੇ ਬੀਤੀ ਰਾਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਤੇ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ, ਦੀ ਦੇਰ ਰਾਤ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 108 ਐਂਬੂਲੈਂਸ ਦੇ ਪਾਇਲਟ ਸੋਨਾ ਸਿੰਘ ਤੇ ਈ.ਐਮ.ਟੀ. ਚੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਢਿੱਲਵਾਂ-ਨਡਾਲਾ ਰੋਡ ’ਤੇ ਇਕ ਮੋਟਰਸਾਈਕਲ ਚਾਲਕ ਨੂੰ ਅਣ-ਪਛਾਤਾ ਵਾਹਨ ਟੱਕਰ ਮਾਰ ਗਿਆ ਹੈ, ਜਿਸ 'ਤੇ ਉਹ ਮੌਕੇ 'ਤੇ ਪੁੱਜੇ ਤੇ ਜ਼ਖਮੀ ਨੂੰ ਉਨ੍ਹਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ। ਜ਼ਖ਼ਮੀ ਵਿਅਕਤੀ ਦੀ ਪਹਿਚਾਣ ਬਲਵਿੰਦਰ ਸਿੰਘ ਪੁੱਤਰ ਦਾਰੀ ਸਿੰਘ ਵਾਸੀ ਧੂਲਕਾ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ, ਜਿਸ ਦੀ ਇਕ ਲੱਤ ਵੀ ਕੱਟੀ ਗਈ ਹੈ | ਡਿਊਟੀ ਡਾ. ਜਸ਼ਨ ਵਲੋਂ ਜ਼ਖ਼ਮੀ ਵਿਅਕਤੀ ਨੂੰ ਮੁੱਢਲੇ ਇਲਾਜ ਤੋਂ ਬਾਅਦ ਦੇਰ ਰਾਤ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ’ਚ ਰਖਵਾ ਦਿੱਤਾ ਗਿਆ ਹੈ। ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ