JALANDHAR WEATHER

ਬੰਬ ਨਾਲ ਉਡਾਊਣ ਦੀ ਧਮਕੀ ਪਿੱਛੋਂ ਖਾਲੀ ਕਰਵਾਇਆ ਕੋਰਟ ਕੰਪਲੈਕਸ

 ਬਰਨਾਲਾ, 6 ਅਪ੍ਰੈਲ (ਨਰਿੰਦਰ ਅਰੋੜਾ)- ਬਰਨਾਲਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਵਲੋਂ ਸਾਰੇ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਿਟੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਵਿਖੇ ਇਕ ਅਣਪਛਾਤੀ ਈਮੇਲ ਪ੍ਰਾਪਤ ਹੋਈ ਸੀ। ਜਿਸ ਵਿਚ ਪੰਜਾਬ ਦੇ ਤਿੰਨ ਕੋਰਟ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਬਰਨਾਲਾ ਕੋਰਟ ਕੰਪਲੈਕਸ ਨੂੰ ਖਾਲੀ ਕਰਵਾਇਆ ਗਿਆ ਹੈ ਅਤੇ ਬੰਬ ਨਿਰੋਧਕ ਦਸਤੇ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ