JALANDHAR WEATHER

ਕਾਂਗਰਸੀ ਨੇਤਾਵਾਂ ਦੀ ਤਾਂ ਆਪਸ ’ਚ ਹੀ ਨਹੀਂ ਬਣਦੀ- ਮੁੱਖ ਮੰਤਰੀ ਭਗਵੰਤ ਮਾਨ

ਹੁਸ਼ਿਆਰਪੁਰ, 7 ਅਪ੍ਰੈਲ - ਅੱਜ ਹੁਸ਼ਿਆਰਪੁਰ ਦੇ ਹਲਕਾ ਸ਼ਾਮ ਚੁਰਾਸੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀ ਦਲ ਨੂੰ ਜਨਤਾ ਨੇ ਪੰਜ ਪੰਜ ਵਾਰ ਮੌਕਾ ਦਿੱਤਾ ਪਰ ਉਹ ਇਕ ਵਾਰ ਵੀ ਉਮੀਦਾਂ ’ਤੇ ਖਰ੍ਹੇ ਨਹੀਂ ਉਤਰੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਕਦੇ ਵੀ ਅਕਾਲੀ ਦਲ ਦੇ ਖ਼ਿਲਾਫ਼ ਨਹੀਂ ਬੋਲਦੀ। ਸੁਖਬੀਰ ਸਿੰਘ ਬਾਦਲ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੇ ਉਹ ਸਹੀ ਹੁੰਦੇ ਤਾਂ ਉਨ੍ਹਾਂ ਦੇ ਪਿਤਾ ਜੀ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੰਦੇ। ਉਨ੍ਹਾਂ ਕਿਹਾ ਕਿ ਪਹਿਲਾਂ ਲਾਲ ਬੱਤੀ ਵਾਲੀਆਂ ਗੱਡੀਆਂ ਵਿਚ ਨਸ਼ਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਲਿਆਂ ਨੂੰ ਨਾ ਤਾਂ ਪੰਜਾਬੀ ਆਉਂਦੀ ਹੈ ਤੇ ਨਾ ਹੀ ਇਨ੍ਹਾਂ ਨੂੰ ਖ਼ੇਤੀ ਬਾਰੇ ਪਤਾ ਹੈ ਅਤੇ ਇਹ ਸਾਰੇ ਨੀਅਤ ਦੇ ਭੁੱਖੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾਵਾਂ ਦੀ ਤਾਂ ਆਪਸ ’ਚ ਹੀ ਨਹੀਂ ਬਣਦੀ, ਉਹ ਪੰਜਾਬ ਦਾ ਕੀ ਸੋਚਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਸਿਰਫ਼ 10 ਵਾਰ ਹੀ ਪੰਜਾਬ ਆਏ।

ਉਨ੍ਹਾਂ ਅੱਗੇ ਕਿਹਾ ਕਿ ਇਹ ਮੇਰੇ ਕੋਲੋਂ ਡਰਦੇ ਹਨ ਕਿਉਂਕਿ ਮੈਂ ਸੱਚ ਬੋਲਦਾ ਹਾਂ। ਉਨ੍ਹਾਂ ਕਿਹਾ ਕਿ ਜੇ ਸੜਕਾਂ ਬਣਾਉਣੀਆਂ ਤੇ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਗਲਤ ਕੰਮ ਹੈ ਤਾਂ ਮੈਂ ਇਹ ਕੰਮ ਹਮੇਸ਼ਾ ਕਰਦਾ ਰਹਾਂਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੀ ਜਵਾਨੀ ਨਸ਼ਿਆਂ ’ਚ ਲਗਾ ਦਿੱਤੀ ਤੇ ਲੋਕਾਂ ਦੇ ਘਰ ਉਜਾੜ ਕੇ ਰੱਖ  ਦਿੱਤੇ। ਉਨ੍ਹਾਂ ਕਿਹਾ ਕਿ ਅਸੀਂ 10  ਲੱਖ ਤੱਕ ਦਾ ਮੁਫ਼ਤ ਇਲਾਜ ਲੋਕਾਂ ਨੂੰ ਦੇ ਰਹੇ ਹਾਂ। ਸਾਡੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ’ਤੇ ਹੱਲ ਕਰ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ