JALANDHAR WEATHER

ਅਕਾਸ਼ ਬਾਂਸਲ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਵਜੋਂ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ (ਕਪੂਰਥਲਾ) , 7 ਅਪ੍ਰੈਲ (ਜਗਮੋਹਣ ਸਿੰਘ ਥਿੰਦ) - ਸ੍ਰੀ ਅਕਾਸ਼ ਬਾਂਸਲ ਆਈ. ਏ. ਐਸ. ਵਲੋਂ ਅੱਜ ਬਤੌਰ ਡਿਪਟੀ ਕਮਿਸ਼ਨਰ ਕਪੂਰਥਲਾ ਦਾ ਅਹੁਦਾ ਸੰਭਾਲ ਲਿਆ।ਇਸ ਮੌਕੇ ਡੀ. ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਕਪੂਰਥਲਾ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਯੂਨੀਅਨ ਵਲੋਂ ਨਵ ਨਿਯੁਕਤ ਡਿਪਟੀ ਕਮਿਸ਼ਨਰ ਨੂੰ ਹਰ ਕੰਮ ਵਿਚ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ। ਨਵ ਨਿਯੁਕਤ ਡਿਪਟੀ ਕਮਿਸ਼ਨਰ ਵਲੋਂ ਵੀ ਯੂਨੀਅਨ ਅਤੇ ਕਰਮਚਾਰੀਆਂ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਕਰਮਚਾਰੀਆਂ ਨੂੰ ਦਫ਼ਤਰੀ ਕੰਮ ਦੌਰਾਨ ਜੋ ਵੀ ਮੁਸ਼ਕਿਲਾਂ ਆਉਣਗੀਆਂ ਉਹ ਜਲਦ ਹੱਲ ਕੀਤਿਆਂ ਜਾਣਗੀਆਂ।ਇਸ ਮੌਕੇ ਨਰਿੰਦਰ ਸਿੰਘ ਚੀਮਾ, ਹਰਪ੍ਰੀਤ ਸਿੰਘ ਸੰਧੂ , ਸੁਖਜਿੰਦਰ ਸਿੰਘ, ਦਵਿੰਦਰ ਪਾਲ ਸਿੰਘ ਆਹੂਜਾ , ਸ਼੍ਰੀਮਤੀ ਸਰਿਤਾ ਬਹਿਲ , ਕੁਲਜੀਤ ਸਿੰਘ , ਸੁਖਜਿੰਦਰ ਪਾਲ , ਨਰਿੰਦਰ ਭੱਲਾ , ਵਿਨੀਤ ਓਬਰਾਏ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ