JALANDHAR WEATHER

ਮੇਰੀ ਪਾਰਟੀ ਲੜੇਗੀ 2027 ਦੌਰਾਨ ਸਾਰੀਆਂ ਸੀਟਾਂ ਤੋਂ ਚੋਣ- ਡਾ. ਨਵਜੋਤ ਕੌਰ ਸਿੱਧੂ

ਚੰਡੀਗੜ੍ਹ, 8 ਅਪ੍ਰੈਲ- ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਵਲੋਂ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਆਪਣੀ ਨਵੀਂ ਪਾਰਟੀ ਭਾਰਤੀ ਰਾਸ਼ਟਰਵਾਦੀ ਪਾਰਟੀ ਦਾ ਏਜੰਡਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ 2027 ਦੀਆਂ ਚੋਣਾਂ ਲੜੇਗੀ ਤੇ ਸਾਡਾ ਮੁੱਖ ਮੁੱਦਾ ਕਿਸਾਨੀ ਹੀ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਨੂੰ ਅਫ਼ੀਮ ਦੀ ਖੇਤੀ ਕਰਨ ਦਿੱਤੀ ਜਾਵੇਗੀ ਤੇ ਸਰਕਾਰੀ ਦੇਖ ਰੇਖ ਹੇਠ ਅਫ਼ੀਮ ਦੀ ਖ਼ੇਤੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਕ ਵੱਡੀ ਪਾਰਟੀ ਵਿਚ ਚੋਣ ਲੜਨ ਲਈ ਪੈਸੇ ਦੀ ਲੋੜ ਹੁੰਦੀ ਹੈ, ਤਾਂ ਉਹ ਇਹ ਕਿਉਂ ਦੇਵੇਗੀ? ਮੈਂ ਪੈਸੇ ਨੂੰ ਹੋਰ ਉਦੇਸ਼ਾਂ ਲਈ ਵਰਤਣਾ ਪਸੰਦ ਕਰਾਂਗੀ। ਉਨ੍ਹਾਂ ਕਿਹਾ ਕਿ ਮੈਨੂੰ ਵਿਦੇਸ਼ਾਂ ਤੋਂ ਬਹੁਤ ਸਾਰੇ ਲੋਕਾਂ ਦੇ ਫੋਨ ਆ ਰਹੇ ਹਨ, ਜੋ ਮੇਰਾ ਸਮਰਥਨ ਕਰਨ ਲਈ ਤਿਆਰ ਹਨ। ਮੈਂ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣਾਂ ਲੜਾਂਗੀ।

ਉਨ੍ਹਾਂ ਕਿਹਾ ਕਿ ਇਸ ਪਾਰਟੀ ਦੀਆਂ ਵੱਖੋ-ਵੱਖਰੀਆਂ ਸ਼ਰਤਾਂ ਹੋਣਗੀਆਂ। ਜਿਨ੍ਹਾਂ ਨੂੰ ਕਿਸੇ ਖਾਸ ਵਿਭਾਗ ਦਾ ਗਿਆਨ ਹੈ, ਉਨ੍ਹਾਂ ਨੂੰ ਉਹ ਵਿਭਾਗ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ