ਮਹਿਲਾਵਾਂ ਦੀ ਭਾਗੀਦਾਰੀ ਵਧਾਏਗੀ ਸ਼ਾਸਨ ਦੀ ਗੁਣਵੱਤਾ- ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 9 ਅਪ੍ਰੈਲ- ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਨਾਰੀ ਸ਼ਕਤੀ ਵੰਦਨ ਐਕਟ ਵਿਚ ਸੋਧ ਕਰਨ ਵਾਲੇ ਇਕ ਖਰੜੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਪ੍ਰਸਤਾਵ ਨਾਲ ਲੋਕ ਸਭਾ ਸੀਟਾਂ ਦੀ ਗਿਣਤੀ ਮੌਜੂਦਾ 543 ਤੋਂ ਵਧਾ ਕੇ 816 ਹੋ ਜਾਵੇਗੀ, ਜਿਸ ਵਿਚ 273 ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ।
ਸਰਕਾਰ ਨੇ ਬਜਟ ਸੈਸ਼ਨ ਨੂੰ ਵਧਾ ਦਿੱਤਾ ਹੈ ਅਤੇ 16 ਅਪ੍ਰੈਲ ਤੋਂ 18 ਅਪ੍ਰੈਲ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ, ਜਿਥੇ ਸੋਧ ਬਿੱਲ ਪਾਸ ਹੋਣ ਦੀ ਉਮੀਦ ਹੈ। ਸੰਸਦੀ ਪ੍ਰਵਾਨਗੀ ਤੋਂ ਬਾਅਦ ਕਾਨੂੰਨ 31 ਮਾਰਚ, 2029 ਨੂੰ ਲਾਗੂ ਹੋਵੇਗਾ।
ਇਸ ਸੰਬੰਧੀ ਪ੍ਰਧਾਨ ਮੰਤਰੀ ਮੋਦੀ ਵਲੋਂ ਇਕ ਟਵੀਟ ਵੀ ਸਾਂਝਾ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਵਿਧਾਨ ਸਭਾਵਾਂ ਵਿਚ ਔਰਤਾਂ ਲਈ ਰਾਖਵਾਂਕਰਨ ਸਮੇਂ ਦੀ ਲੋੜ ਹੈ। ਇਹ ਸਾਡੇ ਲੋਕਤੰਤਰ ਨੂੰ ਹੋਰ ਜੀਵੰਤ ਅਤੇ ਭਾਗੀਦਾਰ ਬਣਾਏਗਾ। ਇਸ ਰਾਖਵੇਂਕਰਨ ਨੂੰ ਲਾਗੂ ਕਰਨ ਵਿਚ ਕੋਈ ਵੀ ਦੇਰੀ ਬਹੁਤ ਹੀ ਮੰਦਭਾਗੀ ਹੋਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਇਕ ਵੀਡੀਓ ਵੀ ਜਾਰੀ ਕੀਤੀ ਤੇ ਕਿਹਾ ਕੇ ਮਹਿਲਾਵਾਂ ਦੀ ਪ੍ਰਤੀਨਿੱਧਤਾ ਬਹੁਤ ਜ਼ਰੂਰੀ ਹੈ। ਨਾਰੀ ਸ਼ਕਤੀ ਦੇ ਦਮ ’ਤੇ ਹੀ ਵਿਕਸਿਤ ਭਾਰਤ ਬਣੇਗਾ ਤੇ ਲੋਕਤੰਤਰ ਦੀ ਨੀਂਹ ਹੋਰ ਮਜ਼ਬੂਤ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਭਾਗੀਦਾਰੀ ਸ਼ਾਸਨ ਦੀ ਗੁਣਵੱਤਾ ਨੂੰ ਵਧਾਏਗੀ।
;
;
;
;
;
;
;
;