ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ 'ਤੇ ਖਹਿਰਾ ਵਲੋਂ ਦੁੱਖ ਦਾ ਪ੍ਰਗਟਾਵਾ
ਭੁਲੱਥ, 9 ਅਪ੍ਰੈਲ ( ਮੇਹਰ ਚੰਦ ਸਿੱਧੂ) -ਪਿੰਡ ਰਾਏਪੁਰ ਅਰਾਈਆਂ ਵਿਚ ਇਕੋ ਦਿਨ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ, ਕਿ ਪੰਜਾਬ ਅੰਦਰ ਮੌਜੂਦਾ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਫੇਲ੍ਹ ਸਾਬਤ ਹੁੰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਨੂੰ ਠੱਲ੍ਹ ਪੈਣ ਦੀ ਬਜਾਏ ਨਸ਼ੇ ਵਧ ਰਹੇ ਹਨ ਤੇ ਨਸ਼ਿਆਂ ਦੇ ਵਿਕਰੇਤਾ ਪੁਲਿਸ ਪ੍ਰਸ਼ਾਸਨ ਦੀ ਮਿਲੀਭੁਗਤ ਕਰਕੇ ਸ਼ਰੇਆਮ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ। ਖਹਿਰਾ ਨੇ ਕਿਹਾ ਕਿ ਪਿੰਡ ਰਾਏਪੁਰ ਅਰਾਈਆਂ ਦੇ ਦੋ ਘਰਾਂ ਦੇ ਚਿਰਾਗ ਨਸ਼ਿਆਂ ਕਰਕੇ ਗੁੱਲ ਹੋ ਚੁੱਕੇ ਹਨ ਤੇ ਪੰਜਾਬ ਅੰਦਰ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸੂਬਾ ਪੰਜਾਬ ਨਸ਼ਾ ਮੁਕਤ ਹੋਣ ਦੀ ਬਜਾਏ ਨਸ਼ਾ ਗ੍ਰਸਤ ਹੁੰਦਾ ਨਜ਼ਰ ਆ ਰਿਹਾ ਹੈ।
;
;
;
;
;
;
;
;