JALANDHAR WEATHER

ਸ਼ਮਸ਼ਾਨਘਾਟ ਲਿਜਾਈ ਗਈ ਆਸ਼ਾ ਭੋਂਸਲੇ ਦੀ ਮ੍ਰਿਤਕ ਦੇਹ

ਮੁੰਬਈ,13 ਅਪ੍ਰੈਲ - ਗਾਇਕਾ ਆਸ਼ਾ ਭੋਂਸਲੇ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਤੋਂ ਸ਼ਿਵਾਜੀ ਪਾਰਕ ਸ਼ਮਸ਼ਾਨਘਾਟ ਲਿਜਾਇਆ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 4 ਵਜੇ ਕੀਤਾ ਜਾਵੇਗਾ। ਆਸ਼ਾ ਭੌਂਸਲੇ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਸਵੇਰੇ ਉਨ੍ਹਾਂ ਦੀ ਦੇਹ ਨੂੰ ਅੰਤਿਮ ਸੰਸਕਾਰ ਲਈ ਉਨ੍ਹਾਂ ਦੇ ਮੁੰਬਈ ਸਥਿਤ ਘਰ, ਕਾਸਾ ਗ੍ਰਾਂਡੇ ਵਿਖੇ ਰੱਖਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਤਿਰੰਗੇ ਵਿਚ ਲਪੇਟਿਆ ਗਿਆ ਅਤੇ ਸਲਾਮੀ ਦਿੱਤੀ ਗਈ।

ਉਨ੍ਹਾਂ ਦਾ ਐਤਵਾਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ