JALANDHAR WEATHER

ਜਿਉਣ ਵਾਲਾ 'ਚ ਅੱਗ ਲੱਗਣ ਨਾਲ ਡੇਢ ਏਕੜ ਕਣਕ ਸੜ ਕੇ ਸੁਆਹ

ਪੰਜਗਰਾਈ ਕਲਾਂ (ਫ਼ਰੀਦਕੋਟ ), 14 ਅਪ੍ਰੈਲ (ਸੁਖਮੰਦਰ ਸਿੰਘ ਬਰਾੜ) - ਇਥੋਂ ਨੇੜਲੇ ਪਿੰਡ ਜਿਉਣ ਵਾਲਾ ਵਿਖੇ ਅੱਗ ਲੱਗਣ ਕਾਰਨ ਲਗਪਗ ਡੇਢ ਏਕੜ ਕਣਕ ਸੜ ਕੇ ਸੁਆਹ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਔਲਖ ਤੋਂ ਜਿਉਣ ਵਾਲਾ ਨੂੰ ਜਾਣ ਵਾਲੀ ਸੰਪਰਕ ਸੜਕ 'ਤੇ ਸੁਰਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਦੀ ਕਣਕ ਦੀ ਫ਼ਸਲ ਵਿਚਕਾਰ ਲੰਘਦੀਆਂ ਬਿਜਲੀ ਦੀਆਂ ਤਾਰਾਂ ਹੋਈ ਅਚਾਨਕ ਸਪਾਰਕ ਕਾਰਨ ਕਣਕ ਨੂੰ ਅੱਗ ਲੱਗ ਗਈ, ਜਿਸ ਨਾਲ ਲਗਭਗ ਡੇਢ ਏਕੜ ਕਣਕ ਸੜ ਕੇ ਸੁਆਹ ਹੋ ਗਈ। ਕਣਕ ਨੂੰ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਪੰਚਾਇਤੀ ਫਾਇਰ ਬ੍ਰਿਗੇਡ ਅਤੇ ਟਰੈਕਟਰਾਂ ਦੀ ਸਹਾਇਤਾ ਨਾਲ ਅੱਗ ਦੇ ਕਾਬੂ ਪਾ ਲਿਆ, ਜਿਸ ਨਾਲ ਕਿਸੇ ਵੱਡੀ ਘਟਨਾ ਹੋਣ ਤੋਂ ਬਚਾਅ ਹੋ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ