JALANDHAR WEATHER

ਪੂਰੇ ਉਤਸ਼ਾਹ ਨਾਲ ਮਨਾਈ ਗਈ ਡਾ. ਬੀ.ਆਰ. ਅੰਬੇਡਕਰ ਦੀ ਜੈਯੰਤੀ

ਸੰਗਰੂਰ 14 ਅਪ੍ਰੈਲ (ਧੀਰਜ ਪਸੋਰੀਆ) - ਸਥਾਨਕ ਡਾ. ਅੰਬੇਡਕਰ ਨਗਰ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ, ਬਰਾਬਰੀ ਅਤੇ ਇਨਸਾਫ਼ ਦੇ ਮਹਾਨ ਪ੍ਰਚਾਰਕ ਡਾਕਟਰ ਬੀ.ਆਰ. ਅੰਬੇਡਕਰ ਜੀ ਦਾ ਜਨਮ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਡਾਕਟਰ ਅੰਬੇਡਕਰ ਨੂੰ ਪ੍ਰਣਾਮ ਕਰਦਿਆਂ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਮੈਂਬਰ ਗੁਲਜ਼ਾਰ ਸਿੰਘ ਬੋਬੀ ਅਤੇ ਹੋਰਨਾਂ ਵਲੋਂ ਉਨ੍ਹਾਂ ਨੂੰ ਫੁੱਲ ਮਾਲਾਵਾਂ ਅਰਪਣ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਡਾਕਟਰ ਅੰਬੇਡਕਰ ਜੀ ਦਾ ਜੀਵਨ ਸੰਘਰਸ਼ ਗਿਆਨ ਅਤੇ ਮਜਬੂਤ ਇਰਾਦੇ ਦੀ ਇਕ ਵਿਲੱਖਣ ਉਦਾਹਰਨ ਹੈ। ਉਨਾਂ ਦੇ ਵਿਚਾਰ ਸਾਨੂੰ ਇਕ ਅਜਿਹੇ ਸਮਾਜ ਦੇ ਨਿਰਮਾਣ ਲਈ ਪ੍ਰੇਰਿਤ ਕਰਦੇ ਹਨ ਜਿੱਥੇ ਹਰ ਨਾਗਰਿਕ ਨੂੰ ਬਰਾਬਰ ਅਧਿਕਾਰ, ਸਤਿਕਾਰ ਅਤੇ ਮੌਕੇ ਪ੍ਰਦਾਨ ਹੋਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ