ਸ੍ਰੀ ਮੁਕਤਸਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ, ਵੱਡੀ ਗਿਣਤੀ ਚ ਪੁੱਜੀਆਂ ਸੰਗਤਾਂ
ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਿਆ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਵੀ ਸਵੇਰ ਤੋਂ ਹੀ ਕੀਰਤਨ ਪ੍ਰਵਾਹ ਚੱਲ ਰਿਹਾ ਹੈ ਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਬਦ ਕੀਰਤਨ ਸਰਵਣ ਕਰ ਰਹੀਆਂ ਹਨ। ਪਵਿੱਤਰ ਮੁਕਤ ਸਰੋਵਰ ਵਿਚ ਵੀ ਸੰਗਤ ਵਲੋਂ ਇਸ਼ਨਾਨ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਸੰਗਤ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਗਈ। ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤ ਰਹੇ ਹਨ।
;
;
;
;
;
;
;
;
;