JALANDHAR WEATHER

ਗੁਰਦੁਆਰਾ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਵਿਸਾਖੀ ਦੇ ਦਿਹਾੜੇ ਮੌਕੇ ਟੇਕਿਆ ਮੱਥਾ

ਤਪਾ ਮੰਡੀ (ਬਰਨਾਲਾ), 14 ਅਪ੍ਰੈਲ (ਵਿਜੇ ਸ਼ਰਮਾ) - ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਢਿੱਲਵਾਂ ਵਿਖੇ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੂਰ ਦੁਰਾਡੇ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਨਤਮਸਤਕ ਹੋ ਕੇ ਪਰਿਵਾਰਾਂ ਦੀ ਸੁੱਖ ਸ਼ਾਂਤੀ ਤੇ ਚੜ੍ਹਦੀ ਕਲਾ ਦੀ ਅਰਦਾਸ ਬੇਨਤੀ ਕੀਤੀ। ਇਸ ਮੌਕੇ ਗੁਰੂਘਰ ਦੇ ਰਿਸੀਵਰ ਕੁਲਦੀਪ ਸਿੰਘ ਖ਼ਾਲਸਾ , ਮੈਨੇਜਰ ਜਸਵਿੰਦਰ ਸਿੰਘ ਜਸਵਿੰਦਰ ਨੇ ਵਿਸਾਖੀ ਦੇ ਦਿਹਾੜੇ ਅਤੇ ਖ਼ਾਲਸਾ ਸਾਜਨਾ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੰਗਤਾਂ ਵਲੋਂ ਵਿਸਾਖੀ ਮੌਕੇ ਮੇਲੇ ਦਾ ਆਨੰਦ ਵੀ ਮਾਣਿਆ ਗਿਆ ਅਤੇ ਧਾਰਮਿਕ ਸਮਾਜਿਕ ਸੰਸਥਾਵਾਂ ਵਲੋਂ ਸੰਗਤਾਂ ਲਈ ਠੰਡਾ ਮਿੱਠਾ ਜਲ ਅਤੇ ਜੋੜਿਆਂ ਦੀ ਸੇਵਾ ਕੀਤੀ ਗਈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ