ਗੁ. ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ
ਜੈਂਤੀਪੁਰ , 14 ਅਪ੍ਰੈਲ (ਭੁਪਿੰਦਰ ਸਿੰਘ ਗਿੱਲ ) - ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਸਾਹਿਬ ਵਿਖੇ ਪਰਿਵਾਰਾਂ ਸਮੇਤ ਮੱਥਾ ਟੇਕਿਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਸਵੇਰ ਤੋਂ ਹੀ ਕੀਰਤਨ ਪ੍ਰਵਾਹ ਚੱਲ ਰਿਹਾ ਹੈ ਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਬਦ ਕੀਰਤਨ ਸਰਵਣ ਕਰ ਰਹੀਆਂ ਹਨ। ਪਵਿੱਤਰ ਮੁਕਤ ਸਰੋਵਰ ਵਿਚ ਵੀ ਸੰਗਤ ਵਲੋਂ ਇਸ਼ਨਾਨ ਕੀਤਾ ਗਿਆ। ਇਸ ਮੌਕੇ ਗੁਰੂਦੁਆਰਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਸੰਗਤ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਗਈ।ਗੁਰਦੁਆਰਾ ਸਾਹਿਬ ਦੇ ਮੈਨਜਰ ਭਾਈ ਜਗਰੂਪ ਸਿੰਘ ਵਲੋਂ ਸੰਗਤਾਂ ਨੂੰ ਜੀ ਆਇਆ ਆਖਿਆ ਗਿਆ। ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
;
;
;
;
;
;
;
;