JALANDHAR WEATHER

ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਸਿੱਖ ਭਾਈਚਾਰੇ ਨਾਲ ਮਨਾਈ ਵਿਸਾਖੀ

ਲੰਡਨ , 14 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਬੀਤੀ ਆਪਣੀ ਸਰਕਾਰੀ ਰਿਹਾਇਸ਼ 10 ਡਾਊਨਿੰਗ ਸਟ੍ਰੀਟ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅੱਜ 10 ਡਾਊਨਿੰਗ ਸਟ੍ਰੀਟ ਦੀ ਜਿਸ ਤਰ੍ਹਾਂ ਸਜਾਵਟ ਹੋਈ ਹੈ ਆਮ ਤੌਰ 'ਤੇ ਇਸ ਤਰ੍ਹਾਂ ਨਹੀਂ ਹੁੰਦੀ। ਉਨ੍ਹਾਂ ਸਿੱਖ ਭਾਈਚਾਰੇ ਵਲੋਂ ਬਰਤਾਨੀਆ ਲਈ ਵੱਖ-ਵੱਖ ਖੇਤਰਾਂ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਵਿਸ਼ਵ ਯੁੱਧ ਦੌਰਾਨ ਕੀਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਿੱਖਾਂ ਅਤੇ ਬਰਤਾਨਵੀਆਂ ਦੀਆਂ ਕਦਰਾਂ ਕੀਮਤਾਂ ਸਾਂਝੀਆਂ ਹਨ। ਸਭ ਨੂੰ ਬਰਾਬਰ ਦਾ ਦਰਜਾ ਦਿੱਤਾ ਜਾਂਦਾ ਹੈ। ਉਨ੍ਹਾਂ ਜਿੱਥੇ ਗੁਰਦੁਆਰਾ ਖ਼ਾਲਸਾ ਜਥਾ ਦਾ ਵਿਸ਼ੇਸ਼ ਜ਼ਿਕਰ ਕੀਤਾ ਉੱਥੇ ਹੀ ਉਨ੍ਹਾਂ ਸੋਫੀਆ ਦਲੀਪ ਸਿੰਘ ਵਲੋਂ ਔਰਤਾਂ ਨੂੰ ਵੋਟ ਪਾਉਣ ਦੇ ਅਧਿਕਾਰ ਲਈ ਲੜਾਈ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਨਾਲ ਹੀ ਕਸਿੰਗਟਨ ਪੈਲਿਸ ਵਿਚ ਲੱਗੀ ਪ੍ਰਦਰਸ਼ਨੀ ਵੱਲ ਵੀ ਧਿਆਨ ਦਿਵਾਇਆ। ਉਨ੍ਹਾਂ ਦੇਸ਼ ਦੀ ਸਿਆਸਤ ਵਿਚ ਸਿੱਖਾਂ ਦੀ ਭੂਮਿਕਾ ਅਤੇ ਮੌਜੂਦਾ ਸਿੱਖ ਸੰਸਦ ਮੈਂਬਰਾਂ ਦੀ ਗਿਣਤੀ ਅਤੇ ਸਰਕਾਰ ਵਿਚ ਸ਼ਮੂਲੀਅਤ ਬਾਰੇ ਖਾਸ ਤੌਰ 'ਤੇ ਜ਼ਿਕਰ ਕੀਤਾ।

ਇਸ ਮੌਕੇ ਐਮ. ਪੀ. ਸਤਵੀਰ ਕੌਰ, ਵਿਦੇਸ਼ ਰਾਜ ਮੰਤਰੀ ਸੀਮਾ ਮਲਹੋਤਰਾ, ਐਮ. ਪੀ. ਗੁਰਿੰਦਰ ਸਿੰਘ ਜੋਸਨ, ਐਮ. ਪੀ. ਤਨਮਨਜੀਤ ਸਿੰਘ ਢੇਸੀ, ਐਮ. ਪੀ. ਪ੍ਰੀਤ ਕੌਰ ਗਿੱਲ, ਐਮ. ਪੀ. ਡ੍ਰੀਅਡ੍ਰੇ ਕੌਸਟਿਗਨ, ਐਮ. ਪੀ.ਬਾਗ਼ੀ ਸ਼ੰਕਰ, ਐਮ. ਪੀ. ਸੋਨੀਆ ਕੁਮਾਰ, ਕੌਂਸਲਰ ਕਮਲਪ੍ਰੀਤ ਕੌਰ, ਨਰਪਿੰਦਰ ਕੌਰ, ਗੁਰਪ੍ਰੀਤ ਸਿੰਘ ਅਨੰਦ, ਭਾਈ ਜੋਗਾ ਸਿੰਘ, 'ਅਜੀਤ' ਪ੍ਰਤੀਨਿਧ ਮਨਪ੍ਰੀਤ ਸਿੰਘ ਬੱਧਨੀ ਕਲਾਂ, ਇੰਦਰਪਾਲ ਸਿੰਘ , ਜਗਦੇਵ ਸਿੰਘ ਵਿਰਦੀ, ਪ੍ਰਿਤਪਾਲ ਸਿੰਘ ਹਾਈਸ਼ੈਰਿਫ, ਨਰਿੰਦਰ ਕੌਰ, ਬ੍ਰਿਟਿਸ਼ ਫੌਜ ਦੇ ਸਿੱਖ ਅਧਿਕਾਰੀ, ਆਦਿ ਸਮੇਤ ਯੂ ਕੇ ਭਰ ਤੋਂ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਆਗੂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ