ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਅੱਜ ਫੋਨ ’ਤੇ ਲਗਪਗ 40 ਮਿੰਟ ਤੱਕ ਲੰਬੀ ਗੱਲਬਾਤ ਹੋਈ।
ਨਵੀਂ ਦਿੱਲੀ, 14 ਅਪ੍ਰੈਲ -ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਅੱਜ ਫੋਨ ’ਤੇ ਲਗਪਗ 40 ਮਿੰਟ ਤੱਕ ਲੰਬੀ ਗੱਲਬਾਤ ਹੋਈ ਹੈ । ਇਹ ਪਤਾ ਲੱਗਿਆ ਹੈ ਕਿ ਇਸ ਗੱਲਬਾਤ ਵਿਚ ਦੋਵਾਂ ਨੇਤਾਵਾਂ ਨੇ ਮੱਧ ਪੂਰਬ ਦੇ ਮੌਜੂਦਾ ਹਾਲਾਤ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਦੌਰਾਨ ਇਰਾਨ ਅਤੇ ਅਮਰੀਕਾ ਵਿਚਾਲੇ ਵਧਦੇ ਤਣਾਅ ਅਤੇ ਹੋਰਮੁਜ਼ ਜਲ ਮਾਰਗ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਿਚਾਲੇ ਲਗਪਗ 40 ਮਿੰਟ ਤੱਕ ਫ਼ੋਨ ’ਤੇ ਗੱਲਬਾਤ ਹੋਈ। ਅਮਰੀਕਾ ਅਤੇ ਇਰਾਨ ਵਿਚਾਲੇ ਜੰਗਬੰਦੀ ਤੇ ਇਸ ਦੇ ਸਿਰੇ ਨਾ ਚੜ੍ਹਨ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਇਹ ਪਹਿਲੀ ਗੱਲਬਾਤ ਸੀ। ਇਸ ਦੌਰਾਨ ਸ੍ਰੀ ਮੋਦੀ ਨੇ ਟਰੰਪ ਨੂੰ ਕਿਹਾ, ‘ਭਾਰਤ ਦੇ ਲੋਕ ਤੁਹਾਨੂੰ ਪਸੰਦ ਕਰਦੇ ਹਨ।’
;
;
;
;
;
;
;
;