JALANDHAR WEATHER

ਅੱਜ ਸੰਸਦ ਵਿਚ ਪੇਸ਼ ਕੀਤਾ ਜਾਵੇਗਾ ਮਹਿਲਾ ਰਾਖਵਾਂਕਰਨ ਸੋਧ ਬਿੱਲ

ਨਵੀਂ ਦਿੱਲੀ, 16 ਅਪ੍ਰੈਲ- ਮਹਿਲਾ ਰਾਖਵਾਂਕਰਨ ਐਕਟ ਵਿਚ ਸੋਧ ਲਈ ਅੱਜ ਸੰਸਦ ਵਿਚ ਤਿੰਨ ਬਿੱਲ ਪੇਸ਼ ਕੀਤੇ ਜਾਣਗੇ। ਇਹ ਬਿੱਲ 2029 ਤੋਂ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਲਈ 33% ਰਾਖਵਾਂਕਰਨ ਦਾ ਪ੍ਰਸਤਾਵ ਰੱਖਦੇ ਹਨ। ਇਸ ਉਦੇਸ਼ ਲਈ ਤਿੰਨ ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।

ਸੋਧ ਬਿੱਲ ਵਿਚ ਲੋਕ ਸਭਾ ਸੰਸਦ ਮੈਂਬਰਾਂ ਦੀ ਗਿਣਤੀ 543 ਤੋਂ ਵਧਾ ਕੇ 850 ਕਰਨ ਦਾ ਪ੍ਰਸਤਾਵ ਹੈ। ਰਾਜਾਂ ਵਿਚ 815 ਸੀਟਾਂ ਹੋਣਗੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ 35 ਤੱਕ ਹੋਣਗੀਆਂ। ਸੀਟਾਂ ਦੀ ਸਹੀ ਗਿਣਤੀ ਨਿਰਧਾਰਤ ਕਰਨ ਲਈ ਹੱਦਬੰਦੀ ਵੀ ਕੀਤੀ ਜਾਵੇਗੀ। 273 ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ।

ਬਿੱਲਾਂ 'ਤੇ 16, 17 ਅਤੇ 18 ਅਪ੍ਰੈਲ ਨੂੰ ਚਰਚਾ ਕੀਤੀ ਜਾਵੇਗੀ। ਪਹਿਲੇ ਦੋ ਦਿਨ ਲੋਕ ਸਭਾ ਵਿਚ 18 ਘੰਟੇ ਚਰਚਾ ਹੋਵੇਗੀ। ਰਾਜ ਸਭਾ ਵਿਚ ਵੀ ਸੋਧ ਬਿੱਲਾਂ 'ਤੇ 10 ਘੰਟੇ ਚਰਚਾ ਹੋਵੇਗੀ। ਭਾਜਪਾ ਅਤੇ ਕਾਂਗਰਸ ਸਮੇਤ ਸਾਰੀਆਂ ਪਾਰਟੀਆਂ ਨੇ ਆਪਣੇ ਸੰਸਦ ਮੈਂਬਰਾਂ ਨੂੰ ਸੰਸਦ ਵਿਚ ਮੌਜੂਦ ਰਹਿਣ ਲਈ ਵ੍ਹਿਪ ਜਾਰੀ ਕੀਤਾ ਹੈ। ਬਿੱਲ ਪਾਸ ਕਰਨ ਲਈ ਸਰਕਾਰ ਨੂੰ ਦੋ ਤਿਹਾਈ ਬਹੁਮਤ ਦੀ ਲੋੜ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ