JALANDHAR WEATHER

ਭਾਰਤੀ ਸਿੱਖ ਸ਼ਰਧਾਲੂ ਸਿਹਤ ਠੀਕ ਨਾ ਹੋਣ ਕਰਕੇ ਪਾਕਿਸਤਾਨ ਤੋਂ ਵਤਨ ਪਰਤੇ

ਅਟਾਰੀ ਸਰਹੱਦ, (ਅੰਮ੍ਰਿਤਸਰ),16 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਖ਼ਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ 10 ਅਪ੍ਰੈਲ ਨੂੰ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸਿਹਤ ਠੀਕ ਨਾ ਹੋਣ ਦੇ ਕਰਕੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਾਕਿਸਤਾਨ ਓਕਾਫ਼ ਬੋਰਡ ਵਲੋਂ ਵਾਪਸ ਵਤਨ ਅੱਜ ਭੇਜਿਆ ਗਿਆ ਹੈ I ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਪਾਕਿਸਤਾਨ ਵਿਖੇ ਵਿਸਾਖੀ ਦਾ ਦਿਹਾੜਾ ਮਨਾ ਰਹੇ ਭਾਰਤੀ ਸਿੱਖ ਸ਼ਰਧਾਲੂ ਜਿਨ੍ਹਾਂ ਵਿਚ ਕੁਝ ਦੀ ਸਿਹਤ ਜ਼ਿਆਦਾ ਖ਼ਰਾਬ ਹੋਣ ਕਰਕੇ ਸਿਵਲ ਹਸਪਤਾਲ ਪੰਜਾ ਸਾਹਿਬ ਵਿਖੇ ਉਨ੍ਹਾਂ ਦੀ ਜਾਂਚ ਕਰਵਾਉਣ ਉਪਰੰਤ ਇਨ੍ਹਾਂ ਚਾਰ ਵਿਅਕਤੀਆਂ, ਜਿਨ੍ਹਾਂ ਵਿਚ ਦੋ ਮਹਿਲਾਵਾਂ ਤੇ ਦੋ ਮਰਦ ਸ਼ਾਮਿਲ ਹਨ, ਨੂੰ ਵਿਸ਼ੇਸ਼ ਐਂਬੂਲੈਂਸ ਰਾਹੀਂ ਬੀਤੀ ਦੇਰ ਰਾਤ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਲਿਆਉਣ ਉਪਰੰਤ ਅੱਜ ਸਵੇਰੇ ਅਟਾਰੀ ਸਰਹੱਦ ਰਸਤੇ ਵਾਪਸ ਵਤਨ ਭਾਰਤ ਭੇਜ ਦਿੱਤਾ ਗਿਆ ਹੈ। ਇਨ੍ਹਾਂ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਓਕਾਫ਼ ਬੋਰਡ ਵਲੋਂ ਪੂਰਾ ਮਾਣ ਸਨਮਾਨ ਦਿੰਦਿਆ ਖੁਸ਼ੀ ਖੁਸ਼ੀ ਉਨ੍ਹਾਂ ਦੇ ਵਤਨ ਭਾਰਤ ਭੇਜਿਆ ਗਿਆ ਹੈ। ਇਨ੍ਹਾਂ ਸ਼ਰਧਾਲੂਆਂ ਵਿਚ ਗੁਰਦਿਆਲ ਸਿੰਘ, ਜੋ ਕਿ ਹਰਿਆਣਾ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਦੇ ਪਰਿਵਾਰ ਵਿਚ ਭਰਾ ਦੀ ਅਚਨਚੇਤ ਮੌਤ ਹੋਣ ਜਾਣ ’ਤੇ ਉਹ ਵੀ ਯਾਤਰਾ ਅੱਧ ਵਿਚਾਲੇ ਛੱਡ ਕੇ ਅੱਜ ਆਪਣੇ ਵਤਨ ਭਾਰਤ ਪੁੱਜ ਗਏ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ