ਮਨੀ ਲਾਂਡਰਿੰਗ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਈ.ਡੀ. ਅਦਾਲਤ ਅੱਗੇ ਪੇਸ਼
ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕਪਿਲ ਵਧਵਾ)- ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਮਨੀ ਲਾਂਡਰਿੰਗ ਮਾਮਲੇ ਵਿਚ ਦਰਜ ਕੇਸ ਦੀ ਸੁਣਵਾਈ ਸੰਬੰਧੀ ਮੁਹਾਲੀ ਸਥਿਤ ਈ.ਡੀ. ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਹੋਏ। ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ ਲਈ 21 ਅਪ੍ਰੈਲ ਦੀ ਤਾਰੀਖ ਨਿਰਧਾਰਤ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਇਹ ਮਾਮਲਾ ਡਰੱਗ ਤਸਕਰੀ ਨਾਲ ਜੁੜੇ ਇਕ ਪੁਰਾਣੇ ਕੇਸ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ। ਦੋਸ਼ ਹੈ ਕਿ ਡਰੱਗ ਮਨੀ ਨਾਲ ਸੰਬੰਧਿਤ ਲੈਣ-ਦੇਣ ਨੂੰ ਕਾਨੂੰਨੀ ਰੂਪ ਦੇਣ ਲਈ ਮਨੀ ਲਾਂਡਰਿੰਗ ਕੀਤੀ ਗਈ। ਇਸ ਮਾਮਲੇ ਵਿਚ ਈ.ਡੀ. ਵਲੋਂ ਖਹਿਰਾ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਪਹਿਲਾਂ ਵੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਸੇ ਕੇਸ ਵਿਚ ਤਾਰੀਖ ਭੁਗਤਣ ਲਈ ਉਹ ਅਦਾਲਤ ਵਿਚ ਹਾਜ਼ਰ ਹੋਏ ਸਨ, ਜਿਥੇ ਹੁਣ ਅਗਲੀ ਕਾਰਵਾਈ 21 ਅਪ੍ਰੈਲ ਨੂੰ ਹੋਵੇਗੀ।
;
;
;
;
;
;
;