JALANDHAR WEATHER

ਭਾਜਪਾ ਨੇ ਸ਼ੁਰੂ ਕਰ ਦਿੱਤਾ ਵਿਰੋਧੀ ਧਿਰ ਨੂੰ ਤੰਗ ਪ੍ਰੇਸ਼ਾਨ ਕਰਨਾ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 17 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵਿਰੋਧੀ ਧਿਰ ਨੂੰ ਤੰਗ-ਪ੍ਰੇਸ਼ਾਨ ਕਰਨ, ਈ.ਡੀ. ਅਤੇ ਆਮਦਨ ਕਰ ਹਮਲਿਆਂ ਰਾਹੀਂ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਕ ਪ੍ਰੈਸ ਕਾਨਫਰੰਸ ਵਿਚ ਬੋਲਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਨੇ ਕੁਝ ਦਿਨ ਪਹਿਲਾਂ ਹੀ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਨਿਸ਼ਾਨਾ ਬਣਾਇਆ ਸੀ, ਅਤੇ ਹੁਣ ਇਕ ਹੋਰ 'ਆਪ' ਨੇਤਾ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ 'ਤੇ ਈ.ਡੀ. ਦੀ ਛਾਪੇਮਾਰੀ ਕੀਤੀ ਗਈ ਹੈ।

ਉਨ੍ਹਾਂ ਹਿਾ ਕਿ ਈ.ਡੀ. ਸੰਜੀਵ ਅਰੋੜਾ ਦੇ ਘਰ ਛਾਪਾ ਮਾਰ ਰਹੀ ਹੈ। ਉਨ੍ਹਾਂ ਨੇ ਇਥੇ ਉਪ-ਚੋਣ ਵਿਚ ਭਾਜਪਾ ਨੂੰ ਹਰਾਇਆ ਸੀ ਤੇ ਅੱਜ ਉਹ ਨਿਸ਼ਾਨਾ ਬਣ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ