ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਕਥਿਤ ਧਰਮ ਪਰਿਵਰਤਨ ਸੰਬੰਧ 'ਚ ਮਹਾਰਾਸ਼ਟਰ ਦੇ ਡੀਜੀਪੀ ਸਮੇਤ ਵੱਖ-ਵੱਖ ਵਿਭਾਗਾਂ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, 17 ਅਪ੍ਰੈਲ - ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਟੀਸੀਐਸ ਨਾਸਿਕ ਦਫ਼ਤਰ ਵਿਚ ਕਥਿਤ ਧਰਮ ਪਰਿਵਰਤਨ ਅਤੇ ਜਿਨਸੀ ਸ਼ੋਸ਼ਣ ਦੇ ਮੁੱਦੇ ਦੇ ਸਬੰਧ ਵਿਚ ਮਹਾਰਾਸ਼ਟਰ ਦੇ ਡੀਜੀਪੀ ਸਮੇਤ ਵੱਖ-ਵੱਖ ਵਿਭਾਗਾਂ ਨੂੰ ਪੱਤਰ ਲਿਖਿਆ ਹੈ।ਪੱਤਰ ਵਿੱਚ ਲਿਖਿਆ ਹੈ, "ਲੀਗਲ ਰਾਈਟਸ ਆਬਜ਼ਰਵੇਟਰੀ ਦੀ ਨੁਮਾਇੰਦਗੀ ਕਰਨ ਵਾਲੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀਸੀਐਸ), ਦਫ਼ਤਰ ਨਾਸਿਕ, ਮਹਾਰਾਸ਼ਟਰ ਵਿਚ ਧਾਰਮਿਕ ਪਰਿਵਰਤਨ ਅਤੇ ਜਿਨਸੀ ਸ਼ੋਸ਼ਣ ਨਾਲ ਸੰਬੰਧਿਤ ਇਕ ਸੰਗਠਿਤ ਰੈਕੇਟ ਚਲਾਇਆ ਜਾ ਰਿਹਾ ਹੈ।"
;
;
;
;
;
;
;