ਟੋਰਾਂਟੋ ’ਚ ਭਾਰਤੀ ਵਿਦਿਆਰਥੀ ਦੇ ਹੱਤਿਆਰੇ ਨੂੰ ਉਮਰ ਕੈਦ ਦੀ ਸਜ਼ਾ
ਟੋਰਾਂਟੋ, 21 ਅਪ੍ਰੈਲ - ਟੋਰਾਂਟੋ ਦੀ ਇਕ ਅਦਾਲਤ ਨੇ ਭਾਰਤੀ ਵਿਦਿਆਰਥੀ ਕਾਰਤਿਕ ਵਾਸੂਦੇਵ ਦੇ ਕਤਲ ਦੇ ਦੋਸ਼ੀ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਮਾਨਸਿਕ ਬਿਮਾਰੀ ਦੇ ਆਧਾਰ 'ਤੇ ਅਪਰਾਧਿਕ ਜ਼ਿੰਮੇਵਾਰੀ ਤੋਂ ਬਰੀ ਹੋਣ ਦੀ ਦੋਸ਼ੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।
ਟੋਰਾਂਟੋ ਸੁਪੀਰੀਅਰ ਕੋਰਟ ਦੇ ਜੱਜ ਜਸਟਿਸ ਜੇਨ ਕੈਲੀ ਨੇ 7 ਅਪ੍ਰੈਲ ਅਤੇ 9 ਅਪ੍ਰੈਲ, 2022 ਨੂੰ ਹੋਈਆਂ ਦੋ ਵੱਖ-ਵੱਖ ਹੱਤਿਆਵਾਂ ਵਿਚ ਰਿਚਰਡ ਐਡਵਿਨ ਨੂੰ ਪਹਿਲੀ ਡਿਗਰੀ ਕਤਲ ਦਾ ਦੋਸ਼ੀ ਠਹਿਰਾਇਆ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ ਅਦਾਲਤ ਨੇ ਉਸ ਨੂੰ ਪੈਰੋਲ ਦੀ ਸੰਭਾਵਨਾ ਤੋਂ ਬਿਨਾਂ ਉਮਰ ਕੈਦ ਦੀ ਸਜ਼ਾ ਸੁਣਾਈ। ਦੋਸ਼ੀ ਨੇ 21 ਸਾਲਾ ਕਾਰਤਿਕ ਵਾਸੂਦੇਵ ਨੂੰ ਗੋਲੀ ਮਾਰਨ ਦੀ ਗੱਲ ਕਬੂਲ ਕੀਤੀ ਸੀ। ਹਾਲਾਂਕਿ ਬਚਾਅ ਪੱਖ ਨੇ ਦਲੀਲ ਦਿੱਤੀ ਕਿ ਉਹ ਘਟਨਾ ਦੇ ਸਮੇਂ ਸ਼ਾਈਜ਼ੋਫਰੀਨੀਆ ਤੋਂ ਪੀੜਤ ਸੀ ਅਤੇ ਸਹੀ ਅਤੇ ਗਲਤ ਵਿਚ ਫ਼ਰਕ ਕਰਨ ਵਿਚ ਅਸਮਰੱਥ ਸੀ, ਜਿਸ ਕਾਰਨ ਉਹ ਅਪਰਾਧਿਕ ਤੌਰ 'ਤੇ ਜ਼ਿੰਮੇਵਾਰ ਨਹੀਂ ਸੀ। ਅਦਾਲਤ ਨੇ ਸਵੀਕਾਰ ਕੀਤਾ ਕਿ ਦੋਸ਼ੀ ਮਾਨਸਿਕ ਬਿਮਾਰੀ ਤੋਂ ਪੀੜਤ ਸੀ, ਪਰ ਇਸ ਦਲੀਲ ਨੂੰ ਸਵੀਕਾਰ ਨਹੀਂ ਕੀਤਾ ਕਿ ਉਹ ਆਪਣੇ ਕੰਮਾਂ ਦੀ ਪ੍ਰਕਿਰਤੀ ਨੂੰ ਸਮਝਣ ਵਿਚ ਅਸਮਰੱਥ ਸੀ। ਇਸ ਆਧਾਰ 'ਤੇ ਅਦਾਲਤ ਨੇ ਐਨ.ਸੀ.ਆਰ. (ਅਪਰਾਧਿਕ ਤੌਰ 'ਤੇ ਜ਼ਿੰਮੇਵਾਰ ਨਹੀਂ) ਪਟੀਸ਼ਨ ਨੂੰ ਰੱਦ ਕਰ ਦਿੱਤਾ।
;
;
;
;
;
;
;
;