JALANDHAR WEATHER

ਟਰਾਲੇ ਤੇ ਮੋਟਰਸਾਈਕਲ ਦੀ ਟੱਕਰ ਵਿਚ ਨੌਜਵਾਨ ਦੀ ਮੌਤ

ਕਪੂਰਥਲਾ, 21 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਸਰਕੁਲਰ ਰੋਡ 'ਤੇ ਮਸਜਿਦ ਚੌਕ ਨੇੜੇ ਟਰਾਲੇ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ | ਮ੍ਰਿਤਕ ਦੀ ਪਹਿਚਾਣ ਗੁਰਵੰਸ਼ ਪੁੱਤਰ ਰਿੰਕੂ ਵਾਸੀ ਮਨਸੂਰਵਾਲ ਦੋਨਾ ਕਲੋਨੀ ਵਜੋਂ ਹੋਈ ਹੈ | ਮਿ੍ਤਕ ਦੇ ਪਿਤਾ ਰਿੰਕੂ ਨੇ ਦੱਸਿਆ ਕਿ ਉਸਦਾ ਲੜਕਾ ਮੋਟਰਸਾਈਕਲ ਦੀ ਸਰਵਿਸ ਕਰਵਾਉਣ ਗਿਆ ਸੀ ਤੇ ਵਾਪਸ ਆ ਕੇ ਉਸਨੇ ਆਪਣੇ ਕੰਮ 'ਤੇ ਜਾਣਾ ਸੀ ਪਰ ਰਸਤੇ ਵਿਚ ਹੀ ਉਸਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਮੁਖੀ ਅਮਨਦੀਪ ਨਾਹਰ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਟਰੱਕ ਚਾਲਕ ਨੂੰ ਮੌਕੇ 'ਤੇ ਹੀ ਹਿਰਾਸਤ ਵਿਚ ਲੈ ਲਿਆ ਗਿਆ ਹੈ । ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ