JALANDHAR WEATHER

ਦੇਸ਼ ਅੱਤਵਾਦੀਆਂ ਦਾ ਪੂਰੀ ਤਾਕਤ ਨਾਲ ਕਰੇਗਾ ਸਾਹਮਣਾ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 22 ਅਪ੍ਰੈਲ- ਪਹਿਲਗਾਮ ਅੱਤਵਾਦੀ ਹਮਲੇ ਦੀ ਪਹਿਲੀ ਵਰ੍ਹੇਗੰਢ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਭਾਵੁਕ ਸੰਦੇਸ਼ ਸਾਂਝਾ ਕੀਤਾ, ਜਿਸ ਵਿਚ ਊਨ੍ਹਾਂ ਵਲੋਂ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਮਾਸੂਮ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਆਪਣੇ ਸੰਦੇਸ਼ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਭਿਆਨਕ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ। ਉਨ੍ਹਾਂ ਨੇ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਵੀ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਭਾਰਤ ਕਿਸੇ ਵੀ ਤਰ੍ਹਾਂ ਦੇ ਅੱਤਵਾਦ ਅੱਗੇ ਨਹੀਂ ਝੁਕੇਗਾ। ਉਨ੍ਹਾਂ ਦੁਹਰਾਇਆ ਕਿ ਅੱਤਵਾਦੀਆਂ ਦੀਆਂ ਸਾਜ਼ਿਸ਼ਾਂ ਕਦੇ ਵੀ ਸਫ਼ਲ ਨਹੀਂ ਹੋਣਗੀਆਂ ਅਤੇ ਦੇਸ਼ ਉਨ੍ਹਾਂ ਦਾ ਪੂਰੀ ਤਾਕਤ ਨਾਲ ਸਾਹਮਣਾ ਕਰੇਗਾ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ