JALANDHAR WEATHER

ਤਿੰਨ ਬੱਚਿਆਂ ਦੀ ਮਾਂ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਅਜਨਾਲਾ, (ਅੰਮ੍ਰਿਤਸਰ) 22 ਅਪ੍ਰੈਲ ( ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਜਾਪੀਰ ਵਿਖੇ ਬੀਤੀ ਰਾਤ ਤਿੰਨ ਬੱਚਿਆਂ ਦੀ ਮਾਂ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਜਾਣਕਾਰੀ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਐਸ.ਐਚ.ਓ. ਸਬ-ਇੰਸਪੈਕਟਰ ਹਰਜੀਤ ਸਿੰਘ ਸੰਧੂ ਮੌਕੇ ’ਤੇ ਪਹੁੰਚੇ ਤੇ ਉਨ੍ਹਾਂ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮ੍ਰਿਤਕਾ ਕਾਜਲ ਦੇ ਪਤੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਬੱਚਿਆਂ ਤੇ ਪਤਨੀ ਸਮੇਤ ਘਰ ਵਿਚ ਸੁੱਤਾ ਪਿਆ ਸੀ ਤਾਂ ਅੱਧੀ ਰਾਤ ਨੂੰ ਮੈਂ ਆਪਣੀ ਪਤਨੀ ਨੂੰ ਆਵਾਜ਼ ਮਾਰੀ ਪਰ ਉਸ ਵਲੋਂ ਕੋਈ ਆਵਾਜ਼ ਨਹੀਂ ਦਿੱਤੀ ਤਾਂ ਜਦੋਂ ਮੈਂ ਦੇਖਿਆ ਤਾਂ ਉਹ ਆਪਣੇ ਮੰਜੇ ’ਤੇ ਮੌਜੂਦ ਨਹੀਂ ਸੀ, ਜਿਸ ਤੋਂ ਬਾਅਦ ਜਦੋਂ ਮੈਂ ਬਾਹਰ ਜਾ ਕੇ ਦੇਖਿਆ ਤਾਂ ਦੂਸਰੇ ਕਮਰੇ ਦਾ ਦਰਵਾਜ਼ਾ ਥੋੜਾ ਖੁੱਲਾ ਪਿਆ ਸੀ ਤੇ ਅੰਦਰ ਕਾਜਲ ਗਾਡਰ ਨਾਲ ਲਟਕ ਰਹੀ ਸੀ I ਉਧਰ ਮੌਕੇ ’ਤੇ ਪਹੁੰਚੇ ਥਾਣਾ ਅਜਨਾਲਾ ਦੇ ਐਸ.ਐਚ.ਓ. ਸਬ-ਇੰਸਪੈਕਟਰ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਗੁੱਜਾਪੀਰ ਵਿਖੇ ਲੜਕੀ ਦੇ ਫਾਹਾ ਲੈਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ