‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ’ਤੇ ਭਖਿਆ ਵਿਵਾਦ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਹਾਈਕੋਰਟ ’ਚ ਜਨਹਿਤ ਪਟੀਸ਼ਨ ਦਾਇਰ
ਚੰਡੀਗੜ੍ਹ, 22 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) - ਗੈਂਗਸਟਰ ਆਧਾਰਿਤ ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜਨਹਿਤ ਪਟੀਸ਼ਨ ਦਾਇਰ ਕਰਕੇ ਸੀਰੀਜ਼ ਦੇ ਪ੍ਰਸਾਰ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹੀ ਸਮੱਗਰੀ ਨੌਜਵਾਨਾਂ ਨੂੰ ਗਲਤ ਦਿਸ਼ਾ ਵੱਲ ਧੱਕ ਸਕਦੀ ਹੈ।ਹਾਈਕੋਰਟ ਵਲੋਂ ਮਾਮਲੇ ਦੀ ਸੁਣਵਾਈ 24 ਅਪ੍ਰੈਲ ਨੂੰ ਹੋਵੇਗੀ ।
;
;
;
;
;
;
;
;
;