JALANDHAR WEATHER

ਉਤਰਾਖੰਡ ਦੇ ਬਾਗੇਸ਼ਵਰ 'ਚ 4 ਮਹੀਨਿਆਂ 'ਚ 11ਵੀਂ ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਉਤਰਾਖੰਡ ਦੇ ਬਾਗੇਸ਼ਵਰ ਜ਼ਿਲ੍ਹੇ ਵਿੱਚ ਵੀਰਵਾਰ ਦੁਪਹਿਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 1.8 ਮਾਪੀ ਗਈ ਹੈ। ਭਾਵੇਂ ਇਸ ਭੂਚਾਲ ਦੀ ਤੀਬਰਤਾ ਕਾਫੀ ਘੱਟ ਸੀ, ਪਰ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਆ ਰਹੇ ਝਟਕਿਆਂ ਕਾਰਨ ਸਥਾਨਕ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਵਿਗਿਆਨੀਆਂ ਅਨੁਸਾਰ ਇਸ ਦਾ ਕੇਂਦਰ ਜ਼ਮੀਨ ਤੋਂ ਸਿਰਫ਼ 5 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਸਤਹ ਦੇ ਨੇੜੇ ਕੇਂਦਰ ਹੋਣ ਦੇ ਬਾਵਜੂਦ, ਤੀਬਰਤਾ ਘੱਟ ਹੋਣ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ। ਵਿਗਿਆਨੀਆਂ ਅਨੁਸਾਰ 4 ਮਹੀਨਿਆਂ 'ਚ 11ਵੀਂ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ