ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਨਲੈਂਡ ਵਿਖੇ, ਤੁਰਕੁ ਯੂਨੀਵਰਸਿਟੀ ਦਾ ਕੀਤਾ ਵਿਸ਼ੇਸ਼ ਦੌਰਾ
ਹੇਲਸਿੰਕੀ , 23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਨਲੈਂਡ ਵਿਖੇ, ਤੁਰਕੁ ਯੂਨੀਵਰਸਿਟੀ ਦਾ ਵਿਸ਼ੇਸ਼ ਦੌਰਾ ਕਰਦਿਆਂ ਯੂਨੀਵਰਸਿਟੀ ਦੇ ਪ੍ਰਮੁੱਖ ਅਧਿਕਾਰੀਆਂ ਨਾਲ ਸਾਰਥਕ ਵਿਚਾਰ-ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਕੁਕੁਲੋ-ਮੋਈਕੋਇਨੇਨ ਅਰਲੀ ਚਾਈਲਡਹੁੱਡ ਐਜੂਕੇਸ਼ਨ ਐਂਡ ਕੇਅਰ ਸੈਂਟਰ ਦਾ ਵੀ ਦੌਰਾ ਕਰਕੇ ਉੱਥੇ ਦੇ ਆਧੁਨਿਕ ਸਿੱਖਿਆ ਮਾਡਲ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਣਾਈ ਗਈ ਪ੍ਰਣਾਲੀ ਦਾ ਨਿਰੀਖਣ ਕੀਤਾ।
ਉਨ੍ਹਾਂ ਕਿਹਾ ਕਿ ਸਾਡੇ ਅਧਿਆਪਕ ਫਿਨਲੈਂਡ ਵਿਚ ਟ੍ਰੇਨਿੰਗ ਹਾਸਲ ਕਰਦੇ ਹੋਏ ਵਿਸ਼ਵ-ਪੱਧਰੀ ਸਿੱਖਿਆ ਤਕਨੀਕਾਂ ਨੂੰ ਅਪਣਾ ਰਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਸਕੂਲਾਂ ਵਿਚ ਲਾਗੂ ਕੀਤਾ ਜਾ ਰਿਹਾ ਹੈ। ਸਕੂਲਾਂ ਵਿਚ ਰੱਟਾ ਪ੍ਰਣਾਲੀ ਨੂੰ ਖ਼ਤਮ ਕਰਕੇ ਆਨੰਦਮਈ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਾਡਾ ਮੁੱਖ ਉਦੇਸ਼ ਹਰ ਬੱਚੇ ਤੱਕ ਉੱਚ-ਪੱਧਰੀ, ਗੁਣਵੱਤਾਪੂਰਨ ਸਿੱਖਿਆ ਪਹੁੰਚਾਉਣਾ ਹੈ ਅਤੇ ਇਸ ਮਿਸ਼ਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
;
;
;
;
;
;
;
;