ਨਸ਼ਾ ਤਸਕਰ ਦੀ ਇਕ ਨਾਜਾਇਜ਼ ਉਸਾਰੀ ਨੂੰ ਢਾਇਆ
ਜੰਲਧਾਰ , 23 ਅਪ੍ਰੈਲ (ਮਨਜੋਤ ਸਿੰਘ ) - ਮਾਨਯੋਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆ ਵਿਰੱਧ” ਤਹਿਤ ਅਤੇ ਕਮਿਸ਼ਨਰ ਪੁਲਿਸ ਜਲੰਧਰ ਸ਼੍ਰੀਮਤੀ ਧੰਨਪ੍ਰੀਤ ਕੌਰ ਆਈ.ਪੀ.ਐਸ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਮੁਹੱਲਾ ਕੋਟ ਬਾਬਾ ਦੀਪ ਸਿੰਘ ਨਗਰ, ਜਲੰਧਰ ਵਿਖੇ ਇਕ ਨਿਰਣਾਇਕ ਕਾਰਵਾਈ ਕੀਤੀ ਗਈ। ਆਕਰਸ਼ੀ ਜੈਨ ਆਈ.ਪੀ.ਐਸ, ਏ.ਡੀ.ਸੀ.ਪੀ-1 ਜਲੰਧਰ ਦੇ ਹੁਕਮਾਂ ਅਨੁਸਾਰ ਅਤੇ ਅਸ਼ੋਕ ਮੀਨਾ ਆਈ.ਪੀ.ਐਸ, ਏ.ਸੀ.ਪੀ ਨੋਰਥ ਦੀ ਦੇਖ-ਰੇਖ ਹੇਠ, ਰਵਿੰਦਰ ਕੁਮਾਰ (ਏ.ਟੀ.ਪੀ) ਦੇ ਸਾਥ ਨਾਲ ਮਿਊਂਸੀਪਲ ਕਾਰਪੋਰੇਸ਼ਨ ਦੀ ਟੀਮ, ਜਿਸ ਦੀ ਅਗਵਾਈ ਬਿਲਡਿੰਗ ਇੰਸਪੈਕਟਰ ਮੁਨੀਸ਼ ਕੁਮਾਰ ਕਰ ਰਹੇ ਸਨ, ਵਲੋਂ ਸਾਰੀਆਂ ਕਾਨੂੰਨੀ ਕਾਰਵਾਈਆਂ ਮੁਕੰਮਲ ਕਰਨ ਉਪਰੰਤ ਇਕ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ।ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਐਸ.ਆਈ. ਜਗਦੀਸ਼ ਲਾਲ, ਅਡੀਸ਼ਨਲ ਮੁੱਖ ਅਫ਼ਸਰ ਥਾਣਾ ਡਵੀਜਨ ਨੰਬਰ 08, ਜਲੰਧਰ ਕਮਿਸ਼ਨਰੇਟ ਵੱਲੋਂ ਪੁਲਿਸ ਫੋਰਸ ਸਮੇਤ ਸੁਰੱਖਿਆ ਪ੍ਰਦਾਨ ਕੀਤੀ ਗਈ।
ਇਹ ਢਾਹੀ ਗਈ ਇਮਾਰਤ ਮਸ਼ਹੂਰ ਨਸ਼ਾ ਤਸਕਰ ਦਲੀਪ ਸਿੰਘ ਉਰਫ਼ ਲੱਡਾ, ਪੁੱਤਰ ਅਮਰੀਕ ਸਿੰਘ, ਵਾਸੀ ਮਕਾਨ ਨੰਬਰ ਐਨ.ਜੀ.-120, ਮੁਹੱਲਾ ਬਾਬਾ ਦੀਪ ਸਿੰਘ ਨਗਰ, ਜਲੰਧਰ ਨਾਲ ਸੰਬੰਧਿਤ ਸੀ। ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਹੋਰ ਧਾਰਾਵਾਂ ਹੇਠ ਵੱਖ-ਵੱਖ ਥਾਣਿਆਂ ਵਿਚ ਲਗਭਗ 6 ਮਾਮਲੇ ਦਰਜ ਹਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏ.ਡੀ.ਸੀ.ਪੀ-1 ਆਕਰਸ਼ੀ ਜੈਨ ਆਈ.ਪੀ. ਐਸ. ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਅਜਿਹੀਆਂ ਸਖ਼ਤ ਕਾਰਵਾਈਆਂ ਅਗਲੇ ਸਮੇਂ ਵਿਚ ਵੀ ਜਾਰੀ ਰਹਿਣਗੀਆਂ ।
;
;
;
;
;
;
;
;