ਰਾਸ਼ਟਰਪਤੀ ਟਰੰਪ ’ਤੇ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਟਵੀਟ
ਨਵੀਂ ਦਿੱਲੀ, 26 ਅਪ੍ਰੈਲ-ਰਾਸ਼ਟਰਪਤੀ ਟਰੰਪ ’ਤੇ ਹੋਏ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਰਾਹਤ ਮਿਲੀ ਕਿ ਰਾਸ਼ਟਰਪਤੀ ਟਰੰਪ, ਪਹਿਲੀ ਮਹਿਲਾ ਅਤੇ ਉਪ ਰਾਸ਼ਟਰਪਤੀ ਵਾਸ਼ਿੰਗਟਨ ਡੀ.ਸੀ. ਦੇ ਇਕ ਹੋਟਲ ਵਿਚ ਹਾਲ ਹੀ ਵਿਚ ਵਾਪਰੀ ਸੁਰੱਖਿਆ ਘਟਨਾ ਤੋਂ ਬਾਅਦ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਦੀ ਨਿਰੰਤਰ ਸੁਰੱਖਿਆ ਅਤੇ ਤੰਦਰੁਸਤੀ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਲੋਕਤੰਤਰ ਵਿਚ ਹਿੰਸਾ ਦੀ ਕੋਈ ਥਾਂ ਨਹੀਂ ਹੈ ਅਤੇ ਇਸ ਦੀ ਸਪੱਸ਼ਟ ਤੌਰ 'ਤੇ ਨਿੰਦਾ ਕੀਤੀ ਜਾਣੀ ਚਾਹੀਦੀ ਹੈ।
;
;
;
;
;
;
;
;