JALANDHAR WEATHER

ਪੰਜਾਬ ਸਰਕਾਰ ਨੇ ਹਰਭਜਨ ਸਿੰਘ ਦੀ ਸੁਰੱਖਿਆ ਲਈ ਵਾਪਸ

ਜਲੰਧਰ, 26 ਅਪ੍ਰੈਲ (ਦਵਿੰਦਰ)-ਪੰਜਾਬ ਸਰਕਾਰ ਨੇ ਸਾਬਕਾ ਕ੍ਰਿਕਟਰ ਤੇ ਸੰਸਦ ਮੈਂਬਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਹੈ। ਉਨ੍ਹਾਂ ਦੇ ਘਰ ਦੇ ਬਾਹਰੋਂ ਸੁਰੱਖਿਆ ਕਰਮਚਾਰੀ ਹਟਾ ਦਿੱਤੇ ਗਏ ਹਨ। ਇਹ ਫੈਸਲਾ ਉਸ ਸਮੇਂ ਆਇਆ ਹੈ, ਜਦੋਂ ਹਰਭਜਨ ਸਿੰਘ  ਆਮ ਆਦਮੀ ਪਾਰਟੀ ਤੋਂ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਹਾਲਾਂਕਿ ਹਰਭਜਨ ਸਿੰਘ ਨੇ ਅਜੇ ਤੱਕ ਇਸ ਮਾਮਲੇ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਹਰਭਜਨ ਸਿੰਘ ਦੇ ਨਿੱਜੀ ਸਕੱਤਰ ਮਨਦੀਪ ਸਿੰਘ ਨੇ ਫੋਨ 'ਤੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਲ੍ਹ ਪੁਲਿਸ ਸੁਰੱਖਿਆ ਵਾਪਸ ਲੈ ਲਈ ਸੀ। ਪੰਜਾਬ ਸਰਕਾਰ ਨੇ ਨੌਂ ਤੋਂ ਦਸ ਸੁਰੱਖਿਆ ਕਰਮਚਾਰੀ ਅਤੇ ਇਕ ਸਰਕਾਰੀ ਕਾਰ ਵਾਪਸ ਲੈ ਲਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ