JALANDHAR WEATHER

ਜਸਤਰਵਾਲ ਵਿਖੇ ਸ਼ਾਰਟ ਸਰਕਟ ਕਾਰਨ ਨਾੜ ਨੂੰ ਲੱਗੀ ਅੱਗ

ਓਠੀਆਂ,(ਅੰਮ੍ਰਿਤਸਰ),26 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਜੱਸਤਰਵਾਲ ਵਿਖੇ ਬਾਹਰ ਛੰਬ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਪੀੜਤ ਕਿਸਾਨ ਲੱਖਾ ਸਿੰਘ ਜਸਤਰਵਾਲ, ਸਾਬਕਾ ਸਰਪੰਚ ਪਰਮਜੀਤ ਸਿੰਘ ਜਸਤਰਵਾਲ ਕੁਲਵਿੰਦਰ ਸਿੰਘ ਛੀਨਾ ਤੇ ਕਰਮ ਸਿੰਘ ਦੱਸਿਆ ਕਿ ਅੱਗ ਲੱਗਣ ਕਾਰਨ ਕੋਈ 30 ਤੋਂ 40 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ। ਕਿਸਾਨਾਂ ਨੇ ਦੱਸਿਆ ਕਿ ਇਸ ਤੋਂ ਪਹਿਲੋਂ ਦੇ ਝੋਨੇ ਦੇ ਸੀਜਨ ’ਚ ਆਏ ਹੜ੍ਹਾਂ ਕਾਰਨ ਸਾਡੀ ਫ਼ਸਲ ਬੁਰੀ ਤਰ੍ਹਾਂ ਪਾਣੀ ਵਿਚ ਡੁੱਬ ਕੇ ਤਬਾਹ ਹੋ ਗਈ ਸੀ, ਜਿਸ ਦਾ ਅਜੇ ਤੱਕ ਸਾਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ ਤੇ ਹੁਣ ਸਾਨੂੰ ਕਣਕ ਦੇ ਸੀਜ਼ਨ ਦੀ ਇਸ ਮਾਰ ਨੇ ਸਾਡਾ ਲੱਕ ਤੋੜ ਕੇ ਰੱਖ ਦਿੱਤਾ ਹੈ। ਪੀੜਤ ਕਿਸਾਨਾਂ ਨੇ ਸਰਕਾਰ ਪਾਸੋਂ ਯੋਗ ਮੁਆਵਜ਼ੇ ਦੀ ਮੰਗ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ