JALANDHAR WEATHER

ਆਪ" ਛੱਡ ਕੇ ਭਾਜਪਾ 'ਚ ਜਾਣ ਵਾਲੇ ਰਾਜ ਸਭਾ ਮੈਂਬਰਾਂ ਤੇ ਭੜਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ

ਲਹਿਰਾਗਾਗਾ , 26 ਅਪ੍ਰੈਲ (ਅਸ਼ੋਕ ਗਰਗ) - ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵਲੋਂ ਭਾਜਪਾ ਵਿਚ ਜਾਣ ਤੋਂ ਬਾਅਦ ਪੰਜਾਬ ਦੇ ਲੋਕਾਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਹੈ ,ਜਿਸ ਦੇ ਚਲਦਿਆ ਅੱਜ ਅਗਰਸੈਨ ਚੌਕ ਵਿਚ ਲਹਿਰਾਗਾਗਾ ਵਿਖੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਲੋਂ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਰਾਜ ਸਭਾ ਮੈਂਬਰਾਂ ਦੇ ਪੁਤਲੇ ਸਾੜੇ ਗਏ ਅਤੇ ਉਨ੍ਹਾਂ ਨੂੰ ਪੰਜਾਬ ਦੇ ਗ਼ੱਦਾਰ ਹੋਣ ਦਾ ਰੁਤਬਾ ਦਿੱਤਾ ਗਿਆ। ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਭਾਜਪਾ ਹਮੇਸ਼ਾ ਤੋਂ ਹੀ ਪੰਜਾਬ ਅਤੇ ਕਿਸਾਨ ਵਿਰੋਧੀ ਰਹੀ ਹੈ, ਪਰ ਭਾਜਪਾ ਨੂੰ ਇਹ ਭੁਲੇਖਾ ਦੂਰ ਕਰ ਦੇਣਾ ਚਾਹੀਦਾ ਕਿ 7 ਰਾਜ ਸਭਾ ਮੈਂਬਰਾਂ ਨੂੰ ਤੋੜ ਕੇ ਉਹ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋ ਜਾਵੇਗੀ, ਇਹ ਉਸ ਦਾ ਸਿਰਫ ਸਪਨਾ ਬਣ ਕੇ ਰਹਿ ਜਾਵੇਗਾ ਕਿਉਂਕਿ 7 ਮੈਂਬਰ ਪਾਰਟੀ ਨਹੀਂ ਹੁੰਦੇ। ਪਾਰਟੀ ਤੋਂ ਵੱਡਾ ਕੋਈ ਨਹੀਂ ਹੁੰਦਾ ,ਜਿਸ ਦੇ ਚਲਦਿਆਂ ਕੁਝ ਸਮੇਂ ਬਾਅਦ ਉਕਤ ਭਾਜਪਾ ਵਿਚ ਜਾਣ ਵਾਲੇ ਰਾਜ ਸਭਾ ਮੈਂਬਰਾਂ ਨੂੰ ਕਿਸੇ ਨੇ ਪੁੱਛਣਾ ਨਹੀਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀ ਪਾਰਟੀ ਹੈ, ਹਰ ਵਰਗ ਨੂੰ 600 ਯੂਨਿਟ ਬਿਜਲੀ ਮੁਆਫ਼ ਕਰਨਾ, 60 ਹਜਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਆਮ ਆਦਮੀ ਪਾਰਟੀ ਸਰਕਾਰ ਦੇ ਇਤਿਹਾਸਿਕ ਕੰਮ ਹਨ, ਜਿਸ ਨੂੰ ਪੰਜਾਬ ਦੇ ਇਤਿਹਾਸ ਦੇ ਸੁਨਹਿਰੇ ਪੰਨਿਆਂ 'ਤੇ ਲਿਖਿਆ ਜਾਵੇਗਾ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਬਚਨਵੱਧ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ