ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਦੂਜੇ ਪੜਾਅ ਵਿਚ ਰਜਿਸਟ੍ਰੇਸ਼ਨ 5 ਮਈ ਤੋਂ ਹੋਵੇਗੀ ਸ਼ੁਰੂ
ਚੰਡੀਗੜ੍ਹ, 28 ਅਪ੍ਰੈਲ - ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਨੋਟਿਸ ਅਨੁਸਾਰ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਹਰ ਮਹੀਨੇ 1500 ਅਤੇ 1000 ਰੁਪਏ ਦੀ ਵਿੱਤੀ ਸਹਾਇਤਾ ਕ੍ਰਮਵਾਰ ਅਨੂਸੂਚਿਤ ਜਾਤੀ ਦੀਆਂ ਔਰਤਾਂ ਅਤੇ ਬਾਕੀ ਸ਼੍ਰੇਣੀ ਦੀਆਂ ਔਰਤਾਂ ਨੂੰ ਮੁਹੱਈਆ ਕਰਵਾਈ ਜਾਣੀ ਹੈ। ਪਹਿਲੇ ਪੜਾਅ ਵਿਚ 8 ਜ਼ਿਲ੍ਹਿਆਂ ਦੇ 9 ਵਿਧਾਨ ਸਭਾ ਹਲਕਿਆਂ ਦੇ ਆਂਗਨਵਾੜੀ ਕੇਂਦਰਾਂ ਵਿਚ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ 15 ਅਪ੍ਰੈਲ ਤੋਂ ਕੀਤੀ ਜਾ ਚੁੱਕੀ ਹੈ। ਦੂਜੇ ਪੜਾਅ ਵਿਚ ਸਕੀਮ ਅਧੀਨ 18 ਜ਼ਿਲ੍ਹਿਆਂ ਦੇ 40 ਵਿਧਾਨ ਸਭਾ ਹਲਕਿਆਂ ਵਿਚ 5 ਮਈ ਨੂੰ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਪੜਾਅਵਾਰ ਅਗਲੇ ਵਿਧਾਨ ਸਭਾ ਹਲਕਿਆਂ ਨੂੰ ਵੀ ਜਲਦੀ ਕਵਰ ਕਰ ਲਿਆ ਜਾਵੇਗਾ। ਆਂਗਨਵਾੜੀ ਕੇਂਦਰਾਂ ਵਲੋਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਕੀਤੀ ਜਾਣ ਤਾਂ ਕਿ ਸਕੀਮ ਨੂੰ ਸਮੇਂ ਸਿਰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ।ਉਪਰੋਕਤ ਦੇ ਖ਼ਰਚੇ ਦੀ ਅਦਾਇਗੀ ਲਈ ਵਿਭਾਗ ਵਲੋਂ 20,000 ਰੁਪਏ ਦਾ ਬਜਟ ਪ੍ਰਤੀ ਆਂਗਨਵਾੜੀ ਕੇਂਦਰ ਨੂੰ ਵੱਖਰੇ ਪੱਤਰ ਰਾਹੀ ਜਾਰੀ ਕੀਤਾ ਜਾ ਰਿਹਾ ਹੈ।
;
;
;
;
;
;
;
;