ਲਾਟੀਆਂਵਾਲ ਵਿਖੇ ਪੁਲਿਸ ਵਲੋਂ ' ਕਾਸੋ ਆਪ੍ਰੇਸ਼ਨ ' ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ
ਡਡਵਿੰਡੀ , 28 ਅਪ੍ਰੈਲ (ਦਿਲਬਾਗ ਸਿੰਘ ਝੰਡ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਹੋਈ ਯੰਗ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਲਾਟੀਆਂਵਾਲ ਵਿਖੇ ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ' ਕਾਸੋ ਆਪ੍ਰੇਸ਼ਨ ' ਤਹਿਤ ਨਸ਼ਾ ਤਸਕਰਾਂ ‘ਤੇ ਵੱਡਾ ਤੇ ਸਿੱਧਾ ਵਾਰ ਕੀਤਾ ਗਿਆ ਹੈ। ਐਸ.ਐਸ.ਪੀ. ਗੌਰਵ ਤੂਰਾ (ਆਈ. ਪੀ. ਐਸ.) ਦੀ ਅਗਵਾਈ ਹੇਠ ਹੋਈ ਇਸ ਕਾਰਵਾਈ ਨਾਲ ਤਸਕਰਾਂ ਵਿਚ ਹੜਕੰਪ ਮਚ ਗਿਆ। ਇਸ ਵੱਡੇ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਜ਼ਿਲ੍ਹੇ ਭਰ ਵਿਚੋਂ 10 ਦੋਸ਼ੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ ਚੋਰੀਸ਼ੁਦਾ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਨਸ਼ੇ ਦੀ ਲਪੇਟ ਵਿਚ ਆਏ 3500 ਨੌਜਵਾਨਾਂ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਗਿਆ, ਜੋ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਵੱਲ ਲਿਜਾਣ ਵਾਸਤੇ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਗੌਰਵ ਤੂਰਾ ਨੇ ਸਖ਼ਤ ਲਹਿਜ਼ੇ ਵਿਚ ਕਿਹਾ ਕਿ “ਨਸ਼ਾ ਹੌਲੀ-ਹੌਲੀ ਇਨਸਾਨ ਨੂੰ ਅੰਦਰੋਂ ਖੋਖਲਾ ਕਰ ਦਿੰਦਾ ਹੈ ਅਤੇ ਪੂਰੇ ਪਰਿਵਾਰ ਨੂੰ ਤਬਾਹੀ ਦੇ ਕਿਨਾਰੇ ‘ਤੇ ਲਿਆ ਖੜ੍ਹਾ ਕਰਦਾ ਹੈ।”
;
;
;
;
;
;
;
;