JALANDHAR WEATHER

ਫ਼ਿਰੋਜ਼ਪੁਰ-ਫਾਜਿਲਕਾ ਸੜਕ 'ਤੇ ਭਿਆਨਕ ਸੜਕੀ ਹਾਦਸਾ

ਫ਼ਿਰੋਜ਼ਪੁਰ, 30 ਅਪ੍ਰੈਲ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ 'ਤੇ ਅੱਜ ਸਵੇਰੇ ਤੜਕਸਾਰ ਵਾਪਰੇ ਭਿਆਨਕ ਸੜਕੀ ਹਾਦਸੇ ਦੌਰਾਨ ਇਕ ਟਰੱਕ ’ਤੇ ਕੈਂਟਰ ਦੇ ਆਪਸ ਵਿਚ ਟਕਰਾਉਣ ਕਾਰਨ ਦੋਹਾਂ ਗੱਡੀਆਂ ਨੂੰ ਅੱਗ ਲੱਗ ਗਈ। ਸਥਾਨਕ ਲੋਕਾਂ ਨੇ ਦੱਸਿਆ ਕਿ ਟੱਕਰ ਦੌਰਾਨ ਜ਼ਬਰਦਸਤ ਧਮਾਕਾ ਹੋਇਆ, ਜਿਸ ਨਾਲ ਨਜ਼ਦੀਕ ਵੱਸਦੇ ਲੋਕ ਡਰ ਗਏ। ਦੱਸਿਆ ਜਾ ਰਿਹਾ ਹੈ ਕਿ ਇਕ ਗੱਡੀ ਦਾ ਡਰਾਈਵਰ ਬਾਹਰ ਨਹੀਂ ਨਿਕਲ ਸਕਿਆ ਤੇ ਉਸ ਦੀ ਵਿਚ ਹੀ ਸੜ੍ਹ ਕੇ ਮੌਤ ਹੋ ਗਈ, ਜਦੋਂ ਕਿ ਬਾਕੀਆਂ ਨੂੰ ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਵੱਡੀ ਜਦੋਂ ਜਹਿਦ ਬਾਅਦ ਅੱਗ 'ਤੇ ਕਾਬੂ ਪਾਉਣ ਉਪਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਦੋਹਾਂ ਗੱਡੀਆਂ ਵਿਚ ਲੱਦਿਆ ਮਾਲ ਸੜ੍ਹ ਕੇ ਸੁਆਹ ਹੋ ਗਿਆ ਹੈ। ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ