JALANDHAR WEATHER

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 6 ਕਿਲੋਗ੍ਰਾਮ ਹੈਰੋਇਨ ਸਮੇਤ ਇਕ ਕੀਤਾ ਕਾਬੂ

ਚੰਡੀਗੜ੍ਹ, 30 ਅਪ੍ਰੈਲ- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖਾਸ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਅਤੇ ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਅੱਡਾ ਮਾਨਾਂਵਾਲਾ ਨੇੜੇ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਦੁਬਈ, ਯੂ.ਏ.ਈ.-ਅਧਾਰਤ ਹੈਂਡਲਰ ਅੰਤਰਪ੍ਰੀਤ ਸਿੰਘ ਵਾਸੀ ਸੁਲਤਾਨਵਿੰਡ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ, ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਿਲ ਹੈ ਅਤੇ ਉਸ ਦੇ ਖਿਲਾਫ਼ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ ਤੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ