ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਵੀਡੀਓ ਕਾਨਫਰਸਿੰਗ ਦੇ ਜ਼ਰੀਏ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ
ਅੰਮ੍ਰਿਤਸਰ, 30 ਅਪ੍ਰੈਲ ( ਰੇਸ਼ਮ ਸਿੰਘ ,ਗੁਰਪ੍ਰੀਤ ਸਿੰਘ ਢਿਲੋਂ ) - ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਵੀਡੀਓ ਕਾਨਫਰਸਿੰਗ ਦੇ ਜ਼ਰੀਏ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ । ਪਿਛਲੇ ਦਿਨ ਅਜਨਾਲਾ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ 30 ਤਰੀਕ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਸੀ। ਅੱਜ ਜਾਂਚ ਪੂਰੀ ਕਰਕੇ ਚਲਾਨ ਪੇਸ਼ ਕੀਤਾ ਗਿਆ। ਅਦਾਲਤ ਨੇ 2 ਮਈ ਤੋਂ ਸੈਸ਼ਨ ਕੋਰਟ ਅੰਮ੍ਰਿਤਸਰ 'ਚ ਟਰਾਇਲ ਚਲਾਉਣ ਦੇ ਹੁਕਮ ਦਿੱਤੇ ਹਨ। ਅੱਜ ਮੁੜ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ੀ ਹੋਈ ਹੈ। ਅੰਮ੍ਰਿਤਪਾਲ ਸਿੰਘ ਅਸਾਮ ਦੀ ਜੇਲ੍ਹ 'ਚ ਹੀ ਰਹਿਣਗੇ । ਪੁਲਿਸ ਨੂੰ ਇਸ ਕੇਸ 'ਚੋਂ ਅੰਮ੍ਰਿਤਪਾਲ ਸਿੰਘ ਕੋਲੋਂ ਕੋਈ ਵੀ ਰਿਕਵਰੀ ਨਹੀਂ ਹੋਈ।
;
;
;
;
;
;
;
;
;